ਦਾ ਐਡੀਟਰ ਨਿਊਜ਼, ਚੰਡੀਗੜ੍ਹ। ਕਾਂਗਰਸ ਦੇ ਐਮਐਲਏ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਸਵੇਰੇ ਚੰਡੀਗੜ੍ਹ ਤੋਂ ਉਹਨਾਂ ਦੇ ਘਰੋਂ, ਜਲਾਲਾਬਾਦ ਦੀ ਪੁਲਿਸ ਨੇ 2015 ਦੇ ਇੱਕ ਐਨਡੀਪੀ ਸੀ ਕੇਸ ਵਿੱਚ ਦੁਬਾਰਾ ਗ੍ਰਿਫਤਾਰ ਕੀਤਾ ਹੈ, ਹਾਲਾਂਕਿ ਇਸ ਮਾਮਲੇ ਵਿੱਚ ਸੁਖਪਾਲ ਸਿੰਘ ਖਹਿਰਾ ਪਹਿਲਾਂ ਵੀ ਗ੍ਰਿਫਤਾਰ ਹੋ ਚੁੱਕੇ ਹਨ। ਗ੍ਰਿਫਤਾਰੀ ਸਮੇਂ ਸੁਖਪਾਲ ਖਹਿਰਾ ਆਪਣੇ ਫੇਸਬੁੱਕ ਪੇਜ ਤੇ ਲਾਈਵ ਹੋ ਗਏ ਸਨ ਅਤੇ ਗ੍ਰਿਫਤਾਰੀ ਦਾ ਸਾਰਾ ਡਰਾਮਾ ਲਾਈਵ ਚਲਦਾ ਰਿਹਾ। ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਇਸ ਮਾਮਲੇ ਵਿੱਚ ਰਾਹਤ ਮਿਲੀ ਸੀ। ਇਸੇ ਦੌਰਾਨ ਹੀ ਆਮ ਆਦਮੀ ਪਾਰਟੀ ਦੇ ਬੁਲਾਰੇ ਦਾ ਕਹਿਣਾ ਹੈ ਕਿ ਅਦਾਲਤ ਦੇ ਹੁਕਮਾਂ ਤੇ ਹੀ ਇਸ ਮਾਮਲੇ ਵਿੱਚ ਇੱਕ ਐਸਆਈਟੀ ਇਸੇ ਸਾਲ ਅਪ੍ਰੈਲ ਮਹੀਨੇ ਵਿੱਚ ਬਣਾਈ ਗਈ ਸੀ, ਜਿਸ ਦੇ ਮੁਖੀ ਡੀਆਈਜੀ ਸਵਪਨ ਸ਼ਰਮਾ ਸਨ। ਇਸ ਐਸਆਈਟੀ ਦੀ ਰਿਪੋਰਟ ਤੇ ਹੀ ਦੁਬਾਰਾ ਇਸ ਕੇਸ ਵਿੱਚ ਗ੍ਰਿਫਤਾਰੀ ਹੋਈ ਹੈ ਅਤੇ ਗ੍ਰਿਫਤਾਰੀ ਸਮੇਂ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਬਦਲਾਖੋਰੀ ਦਾ ਇਲਜ਼ਾਮ ਲਗਾਇਆ ਹੈ ਹਾਲਾਂਕਿ ਇਸ ਤੋਂ ਪਹਿਲਾਂ ਵੀ ਪਿਛਲੇ ਕਈ ਦਿਨਾਂ ਤੋਂ ਸੁਖਪਾਲ ਖਹਿਰਾ ਰਾਘਵ ਚੱਡਾ ਦੇ ਵਿਆਹ ਵਿੱਚ ਹੋਏ ਕਰੋੜਾਂ ਰੁਪਏ ਦੇ ਖਰਚੇ ਤੇ ਵੀ ਸਵਾਲ ਚੁੱਕ ਰਹੇ ਸਨ। ਇਸੇ ਦੌਰਾਨ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਇਸ ਗ੍ਰਿਫਤਾਰੀ ਦੀ ਨਿਖੇਦੀ ਕਰਦਿਆਂ ਇਸ ਨੂੰ ਬਦਲਾਖੋਰੀ ਦੀ ਰਾਜਨੀਤੀ ਕਿਹਾ ਹੈ।
ਇੱਕ ਹੀ ਕੇਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਕੀਤਾ ਦੂਜੀ ਵਾਰ ਗ੍ਰਿਫਤਾਰ।