ਜੇਲਾਂ ਵਿਚ ਰੱਖੜੀ ਨਾਲ ਜਾਵੇਗੀ ਮਿਸ਼ਰੀ ਦੀ ਡਲੀ
ਬਾਹਰੀ ਗੇਟਾਂ ‘ਤੇ 3 ਨੂੰ ਸਵੇਰੇ 8.30 ਤੋਂ ਸ਼ਾਮ 5 ਵਜੇ ਤੱਕ ਰੱਖੜੀਆਂ ਪ੍ਰਾਪਤ ਕੀਤੀਆਂ ਜਾਣਗੀਆਂ
ਦਾ ਐਡੀਟਰ ਬਿਊਰੋ,ਚੰਡੀਗੜ-ਕੋਵਿਡ-19 ਦੇ ਚੱਲਦਿਆਂ ਰੱਖੜੀ ਦੇ ਤਿਉਹਾਰ ਮੌਕੇ ਜੇਲਾਂ ਵਿੱਚ ਬੰਦ ਕੈਦੀਆਂ ਨੂੰ ਰੱਖੜੀਆਂ ਪਹੁੰਚਾਉਣ ਲਈ ਪਰਿਵਾਰਕ ਮੈਂਬਰਾਂ ਦੀ ਸਹੂਲਤ ਲਈ ਜੇਲ ਵਿਭਾਗ ਵੱਲੋਂ ਵਿਸਥਾਰ ਵਿਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਸ ਤਹਿਤ 3 ਅਗਸਤ ਨੂੰ ਪੰਜਾਬ ਦੀਆਂ ਜੇਲਾਂ ਦੇ ਬਾਹਰੀ ਗੇਟਾਂ ‘ਤੇ ਰੱਖੜੀਆਂ ਸਵੇਰੇ 8.30 ਤੋਂ ਸ਼ਾਮ 5 ਵਜੇ ਤੱਕ ਪ੍ਰਾਪਤ ਕੀਤੀਆਂ ਜਾ ਸਕਣਗੀਆਂ। ਏ.ਡੀ.ਜੀ.ਪੀ. ਜੇਲਾਂ ਪ੍ਰਵੀਨ ਕੁਮਾਰ ਸਿਨਹਾ ਨੇ ਸਾਰੇ ਜੇਲ ਸੁਪਰਡੈਂਟਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਰੱਖੜੀ ਦੇ ਤਿਉਹਾਰ ਮੌਕੇ 3 ਅਗਸਤ ਨੂੰ ਕੋਈ ਫਿਜ਼ੀਕਲ ਮੁਲਾਕਾਤ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਰੱਖੜੀਆਂ ਹਾਸਲ ਕਰਨ ਲਈ ਬਾਹਰੀ ਗੇਟਾਂ ਉਤੇ ਪੂਰਾ ਪ੍ਰਬੰਧ ਕੀਤਾ ਜਾਵੇ। ਉਨਾਂ ਕਿਹਾ ਕਿ ਜਿਹੜਾ ਵੀ ਪੈਕੇਟ ਰੱਖੜੀ ਦਾ ਗੇਟ ਉਤੇ ਰੱਖਿਆ ਜਾਵੇ ਉਹ ਪੂਰੀ ਤਰਾਂ ਬੰਦ ਹੋਵੇ ਅਤੇ ਸੈਨੇਟਾਈਜ਼ ਕਰਨ ਤੋਂ ਬਾਅਦ ਹੀ ਜੇਲ ਅੰਦਰ ਭੇਜਿਆ ਜਾਵੇ। ਰੱਖੜੀ ਦੇ ਪੈਕੇਟ ਉਪਰ ਸਬੰਧਤ ਕੈਦੀ ਦੇ ਨਾਂ ਦੀ ਸਲਿੱਪ ਲਗਾਈ ਹੋਵੇ ਅਤੇ ਇਕ ਘੰਟੇ ਦੇ ਅੰਦਰ ਉਸ ਕੈਦੀ ਨੂੰ ਰੱਖੜੀ ਪਹੁੰਚ ਜਾਣੀ ਚਾਹੀਦੀ ਹੈ। ਰੱਖੜੀ ਦੇ ਨਾਲ ਮਠਿਆਈ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਹਰੇਕ ਪੈਕੇਟ ਦੇ ਨਾਲ ਸਿਰਫ ਮਿਸ਼ਰੀ ਦਾ ਛੋਟਾ ਪੈਕੇਟ ਭੇਜਿਆ ਜਾ ਸਕਦਾ ਹੈ ।