ਨਕਲੀ ਸ਼ਰਾਬ ਮਾਮਲਾ, ਕੈਪਟਨ ਨੇ 13 ਅਧਿਕਾਰੀ ਕੀਤੇ ਮੁਅੱਤਲ
ਦਾ ਐਡੀਟਰ ਬਿਊਰੋ , ਚੰਡੀਗੜ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਕਲੀ ਸ਼ਰਾਬ ਕਾਰਨ ਵਾਪਰੀ ਦੁਖਦਾਇਕ ਘਟਨਾ ‘ਚ 7 ਆਬਕਾਰੀ ਤੇ ਕਰ ਅਧਿਕਾਰੀ ਤੇ ਇੰਸਪੈਕਟਰ ਅਤੇ ਪੰਜਾਬ ਪੁਲੀਸ ਦੇ ਦੋ ਡੀ.ਐਸ.ਪੀਜ਼. ਅਤੇ ਚਾਰ ਐਸ.ਐਚ.ਓਜ਼. ਨੂੰ ਮੁਅੱਤਲ ਕਰਕੇ ਇਨਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਇਸ ਘਟਨਾ ਵਿੱਚ ਤਿੰਨ ਜ਼ਿਲਿਆਂ ਤਰਨ ਤਾਰਨ, ਅੰਮ੍ਰਿਤਸਰ ਦਿਹਾਤੀ ਅਤੇ ਗੁਰਦਾਸਪੁਰ ਵਿੱਚ ਹੁਣ ਤੱਕ 82 ਵਿਅਕਤੀਆਂ ਦੀ ਜਾਨ ਚਲੀ ਗਈ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਨਾਂ ਵਿੱਚ ਬਹੁਤੇ ਤਰਨ ਤਾਰਨ ਨਾਲ ਸਬੰਧਤ ਹਨ ਜਿੱਥੇ 63 ਮੌਤਾਂ ਹੋਈਆਂ ਹਨ ਜਦਕਿ ਅੰਮ੍ਰਿਤਸਰ ਦਿਹਾਤੀ ਵਿੱਚ 12 ਅਤੇ ਗੁਰਦਾਸਪੁਰ (ਬਟਾਲਾ) ਵਿੱਚ 11 ਮੌਤਾਂ ਹੋਈਆਂ ਹਨ।
ਇਸ ਕੇਸ ਵਿੱਚ ਉਨਾਂ ਨੇ ਬੀਤੇ ਦਿਨ ਹੀ ਡਵੀਜ਼ਨ ਕਮਿਸ਼ਨਰ ਨੂੰ ਮੈਜਿਸਟ੍ਰੀਅਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਜਿਨਾਂ ਨੂੰ ਇਕ ਮਹੀਨੇ ਦੇ ਵਿੱਚ ਆਪਣੀ ਰਿਪੋਰਟ ਸੌਂਪਣ ਲਈ ਆਖਿਆ ਗਿਆ ਹੈ। ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ ਮੁਅੱਤਲ ਕੀਤੇ ਪੁਲੀਸ ਅਧਿਕਾਰੀਆਂ ਵਿਚ ਡੀ.ਐਸ.ਪੀ. ਜੰਡਿਆਲਾ (ਅੰਮ੍ਰਿਤਸਰ ਦਿਹਾਤੀ) ਤੇ ਡੀ.ਐਸ.ਪੀ. ਸਬ-ਡਵੀਜ਼ਨ ਤਰਨ ਤਾਰਨ ਤੋਂ ਇਲਾਵਾ ਥਾਣਾ ਤਰਸਿੱਕਾ (ਅੰਮ੍ਰਿਤਸਰ ਦਿਹਾਤੀ), ਸਿਟੀ ਬਟਾਲਾ (ਬਟਾਲਾ ਪੁਲੀਸ ਜ਼ਿਲਾ), ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਸਿਟੀ ਤਰਨ ਤਾਰਨ ਦੇ ਐਸ.ਐਚ.ਓਜ਼ ਸ਼ਾਮਲ ਹਨ।