ਦਾ ਐਡੀਟਰ ਨਿਊਜ਼, ਚੰਡੀਗੜ੍ਹ। ਸੁਪਰੀਮ ਕੋਰਟ ਵੱਲੋਂ ਐਸਵਾਈਐਲ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਝਾੜ ਝੰਬ ਕਰਨ ਤੋਂ ਬਾਅਦ ਸੂਬੇ ਵਿੱਚ ਉੱਠੇ ਸਿਆਸੀ ਉਬਾਲ ਦੇ ਚਲਦਿਆਂ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਐਸਵਾਈਐਲ ਦੇ ਮੁੱਦੇ ਤੇ ਭਾਜਪਾ ਦੇ ਸਟੈਂਡ ਨੂੰ ਸਪਸ਼ਟ ਕਰਨ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਕੱਲ 07,ਅਕਤੂਬਰ ਨੂੰ ਪੰਜਾਬ ਬੀਜੇਪੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਚੰਡੀਗੜ੍ਹ ਵਿਖੇ ਭਾਜਪਾ ਦੇ ਆਫਿਸ 10.30 ਵਜੇ ਬੁਲਾ ਲਈ ਹੈ, ਹਾਲਾਂਕਿ ਇਸ ਮੁੱਦੇ ਤੇ ਸਰਕਾਰ ਨੂੰ ਘੇਰਨ ਲਈ ਅਕਾਲੀ ਦਲ ਨੇ ਪਹਿਲ ਕਦਮੀ ਕਰਦਿਆਂ, ਜਿੱਥੇ ਸਰਕਾਰ ਤੇ ਅੱਜ ਤਿੱਖੇ ਸਿਆਸੀ ਹਮਲੇ ਕੀਤੇ, ਉਥੇ ਉਹਨਾਂ ਨੇ ਇਸ ਮੁੱਦੇ ਤੇ ਪੰਜਾਬ ਦੇ ਗਵਰਨਰ ਨਾਲ ਵੀ ਮੁਲਾਕਾਤ ਕੀਤੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਅਤੇ ਪੰਜਾਬ ਕਾਂਗਰਸ ਨੇ ਹਮੇਸ਼ਾ ਹੀ ਐਸਵਾਈਐਲ ਦੇ ਮੁੱਦੇ ਤੇ ਪੰਜਾਬ ਦਾ ਹੀ ਪੱਖ ਪੂਰਿਆ ਹੈ। ਇੱਥੇ ਇਹ ਗੱਲ ਜ਼ਿਕਰ ਯੋਗ ਹੈ ਕਿ ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਇਹ ਸਟੈਂਡ ਲੈਣ ਕਿ ਨਹਿਰ ਨੂੰ ਬਣਾਉਣ ਵਿੱਚ ਉਹਨਾਂ ਦੀ ਵਿਰੋਧੀ ਪਾਰਟੀ ਅਕਾਲੀ ਦਲ ਰੋੜਾ ਬਣ ਰਹੀ ਹੈ ਅਤੇ ਦੂਸਰਾ ਆਮ ਆਦਮੀ ਪਾਰਟੀ ਦੇ ਹਰਿਆਣਾ ਵਿੰਗ ਵੱਲੋਂ ਪੰਜਾਬ ਸਰਕਾਰ ਦੀ ਇੱਕ ਸਰਕਾਰੀ ਕੋਠੀ ਵਿੱਚ ਐਸਵਾਈਐਲ ਦੇ ਮੁੱਦੇ ਤੇ ਪੰਜਾਬ ਦੇ ਵਿਰੁੱਧ ਪ੍ਰੈਸ ਕਾਨਫਰੰਸ ਕਰਨ ਤੋਂ ਬਾਅਦ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ ਤੇ ਹੈ।
ਐਸਵਾਈਐਲ ਵਿਵਾਦ: ਸੁਨੀਲ ਜਾਖੜ ਨੇ ਵੀ ਬੁਲਾਈ ਭਾਜਪਾ ਕੋਰ ਕਮੇਟੀ ਦੀ ਮੀਟਿੰਗ, ਅਕਾਲੀ ਦਲ ਨੇ ਭਖਾਈ ਸਿਆਸਤ।