ਅਫਗਾਨਿਸਤਾਨ, 7 ਅਕਤੂਬਰ 2023 – ਅਫਗਾਨਿਸਤਾਨ ‘ਚ ਸ਼ਨੀਵਾਰ ਨੂੰ ਇਕ ਤੋਂ ਬਾਅਦ ਇਕ ਤਿੰਨ ਜ਼ਬਰਦਸਤ ਭੂਚਾਲ ਦੇ ਝਟਕੇ ਆਏ। ਜਿਸ ‘ਚ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਗਈ ਅਤੇ 40 ਤੋਂ ਵੱਧ ਲੋਕ ਜ਼ਖਮੀ ਹੋ ਗਏ। ਪ੍ਰਸ਼ਾਸਨ ਵੱਲੋਂ ਰਾਹਤ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਲਬੇ ਹੇਠੋਂ ਕੱਢ ਕੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ।
ਪਹਿਲਾ ਭੂਚਾਲ ਦੁਪਹਿਰ 12:11 ਵਜੇ ਆਇਆ, ਜਿਸ ਦੀ ਤੀਬਰਤਾ 6.1 ਸੀ। ਕੁਝ ਮਿੰਟਾਂ ਬਾਅਦ, 12:19 ‘ਤੇ, ਧਰਤੀ ਮੁੜ 5.6 ਤੀਬਰਤਾ ਦਾ ਭੂਚਾਲ ਆਇਆ ਅਤੇ ਫਿਰ ਦੁਪਹਿਰ 12:42 ਵਜੇ ਰਿਕਟਰ ਪੈਮਾਨੇ ‘ਤੇ 6.2 ਦੀ ਤੀਬਰਤਾ ਵਾਲਾ ਸ਼ਕਤੀਸ਼ਾਲੀ ਭੂਚਾਲ ਰਿਕਾਰਡ ਕੀਤਾ ਗਿਆ। ਭੂਚਾਲ ਦਾ ਕੇਂਦਰ ਪੱਛਮੀ ਅਫਗਾਨਿਸਤਾਨ ਦੇ ਇੱਕ ਪ੍ਰਮੁੱਖ ਸ਼ਹਿਰੀ ਕੇਂਦਰ ਹੇਰਾਤ ਸ਼ਹਿਰ ਤੋਂ 40 ਕਿਲੋਮੀਟਰ ਉੱਤਰ-ਪੱਛਮ ਵਿੱਚ ਦੱਸਿਆ ਗਿਆ ਹੈ।
ਅਫਗਾਨ ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਕਾਰਨ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਲੋਕ ਮਲਬੇ ਹੇਠਾਂ ਦੱਬੇ ਹੋਏ ਹਨ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਮੁਹਿੰਮ ਚਲਾਈ ਗਈ ਹੈ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਦੌਰਾਨ ਘੱਟੋ-ਘੱਟ 14 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੰਕੜਾ ਵਧ ਸਕਦਾ ਹੈ।