-ਲਾਹੌਰ ‘ਚ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਮਾਮਲਾ
– ਈਟੀਪੀਬੀ ਨੇ ਮੁਲਜ਼ਿਮ ਖ਼ਿਲਾਫ਼ ਡੀਆਈਜੀ ਆਪ੍ਰੇਸ਼ਨ ਲਾਹੌਰ ਨੂੰ ਕੀਤੀ ਸ਼ਿਕਾਇਤ
ਲਾਹੌਰ-ਬੀਤੇ ਦਿਨੀਂ ਇਕ ਮੌਲਵੀ ਸੋਹੇਲ ਬੱਟ ਨੇ ਲਾਹੌਰ ਦੇ ਨੌਲੱਖਾ ਬਾਜ਼ਾਰ ਵਿਚ ਸਥਿਤ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਲੈ ਕੇ ਈਟੀਪੀਬੀ (ਅਵੈਕਿਊ ਟਰੱਸਟ ਪ੍ਰਾਪਰਟੀ ਬੋਰਡ) ਵੱਲੋਂ ਉਕਤ ਮੁਲਜਿਮ ਦੇ ਖਿਲਾਫ ਡੀਆਈਜੀ ਆਪ੍ਰੇਸ਼ਨ ਲਾਹੌਰ ਨੂੰ ਸ਼ਿਕਾਇਤ ਕੀਤੀ ਸੀ। ਇਹ ਜਾਣਕਾਰੀ ਪਾਕਿਸਤਾਨ ਦੇ ਐਸਜੀਪੀਸੀ (ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ) ਪ੍ਰਧਾਨ ਸਤਵੰਤ ਸਿੰਘ ਨੇ ਦਿੱਤੀ ਤੇ ਦੱਸਿਆ ਕਿ ਜਦੋਂ ਤੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸਿੱਖ-ਮੁਸਲਿਮ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਪਹਿਲ ਸ਼ੁਰੂ ਕੀਤੀ ਹੈ ਤਦ ਤੋਂ ਉਹ ਸਿੱਖ ਭਾਈਚਾਰੇ ਦੀ ਅਗਵਾਈ ਕਰ ਰਹੇ ਹਨ। ਉਨਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਕੰਮ ਪੂਰਾ ਕੀਤੇ ਜਾਣ ‘ਤੇ ਪ੍ਰਧਾਨ ਮੰਤਰੀ ਦਾ ਵਿਸ਼ਵ ਭਰ ਦੇ ਸਿੱਖਾਂ ਦੁਆਰਾ ਧੰਨਵਾਦ ਕੀਤਾ ਗਿਆ ਅਤੇ ਜਿਸ ਨਾਲ ਪਾਕਿਸਤਾਨ ਵਿਚ ਸਿੱਖ-ਮੁਸਲਿਮ ਭਾਈਚਾਰਾ ਅੱਗੇ ਨਾਲੋ ਵੀ ਹੋਰ ਮਜਬੂਤ ਹੋਇਆ, ਜਿਸ ਨੂੰ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਰਿਹਾ, ਜਿਸਦੇ ਤਹਿਤ 25 ਜੁਲਾਈ ਨੂੰ ਸੋਹੇਲ ਭੱਟ ਨੇ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੇ ਇੱਕ ਪਲਾਟ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਸੀ ਅਤੇ ਇਸ ਘਟਨਾ ਦੀ ਪੂਰੀ ਵੀਡੀਓ ਵਾਇਰਲ ਕੀਤੀ ਸੀ ਤੇ ਉਸ ਨੇ ਕਿਹਾ ਸੀ ਕਿ ਪਾਕਿਸਤਾਨ ਸਿਰਫ ਮੁਸਲਮਾਨਾਂ ਦਾ ਹੈ ਨਾ ਕਿ ਕਿਸੇ ਹੋਰ ਧਰਮ ਦੇ ਲੋਕਾਂ ਦਾ। ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਅਸੀਂ ਕੁਝ ਦਿਨ ਪਹਿਲਾ ਹੀ ਇਸ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਵੀ ਕਰਵਾਏ ਸਨ, ਜਿਸ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਵੀ ਸ਼ਿਰਕਤ ਕੀਤੀ ਸੀ।ਉਨਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰ ਸਿੱਖ-ਮੁਸਲਿਮ ਭਾਈਚਾਰੇ ਵਿਚ ਪਿਆਰ ਨਹੀਂ ਚਾਹੁੰਦੇ। ਉਨਾਂ ਕਿਹਾ ਕਿ ਇਸ ਮਾਮਲੇ ਵਿਚ ਅਸੀਂ ਉਕਤ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਇਸ ਘਟਨਾ ਨੇ ਪੂਰੀ ਦੁਨੀਆ ਵਿੱਚ ਪਾਕਿਸਤਾਨ ਦਾ ਅਕਸ ਖਰਾਬ ਕੀਤਾ ਹੈ ਜਿਸ ਕਾਰਨ ਅਜਿਹੇ ਅਨਸਰਾਂ ਨੂੰ ਕਦੇ ਬਖਸ਼ਿਆ ਨਹੀਂ ਜਾਣਾ ਚਾਹੀਦਾ। ਜਾਣਕਾਰੀ ਅਨੁਸਾਰ ਪਾਕਿਸਤਾਨ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਕਤ ਜਗਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਲਾਹੌਰ ‘ਚ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਮਾਮਲਾ