ਚੰਡੀਗੜ੍ਹ, 10 ਅਕਤੂਬਰ 2023 : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਹੈ। ਇਹ ਸੈਸ਼ਨ ਦੋ ਦਿਨ ਦਾ ਹੋਵੇਗਾ ਅਤੇ ਇਹ ਸੈਸ਼ਨ 20 ਅਤੇ 21 ਅਕਤੂਬਰ ਨੂੰ ਹੋਵੇਗਾ।
ਇਸ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸੈਸ਼ਨ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਪੁਰਾਣੇ ਸੈਸ਼ਨ ਦਾ ਹੀ ਅਗਲਾ ਹਿੱਸਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਚ ਪੁਰਾਣੇ ਸੈਸ਼ਨ ਦੀ ਹੀ ਸੀਟਿੰਗ ਹੋਵੇਗੀ।