– DGP ਪੰਜਾਬ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਲੁਧਿਆਣਾ, 11 ਅਕਤੂਬਰ 2023 – ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਡਰੱਗ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਇੰਟਰ ਸਟੇਟ ਨਾਰਕੋਟਿਕਸ ਨੈੱਟਵਰਕ ਦੇ ਤਹਿਤ ਜੰਮੂ-ਕਸ਼ਮੀਰ ਪੁਲਿਸ ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝਾ ਆਪ੍ਰੇਸ਼ਨ ਕਰਦੇ ਹੋਏ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਵਿਖੇ ਛਾਪੇਮਾਰੀ ਕੀਤੀ। ਇੱਥੋਂ 4.94 ਕਰੋੜ ਰੁਪਏ ਦੀ ਡਰੱਗ ਮਨੀ ਅਤੇ ਵਾਹਨਾਂ ਦੀਆਂ 38 ਜਾਅਲੀ ਨੰਬਰ ਪਲੇਟਾਂ ਬਰਾਮਦ ਹੋਈਆਂ ਹਨ। ਇਸ ਦੇ ਨਾਲ ਇੱਕ ਪਿਸਤੌਲ ਵੀ ਮਿਲਿਆ ਹੈ।

ਜੰਮੂ ਪੁਲਿਸ ਨੇ ਕੁਝ ਦਿਨ ਪਹਿਲਾਂ ਇੱਕ ਮੁਲਜ਼ਮ ਨੂੰ 30 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਸੀ। ਉਕਤ ਮੁਲਜ਼ਮਾਂ ਦੇ ਇਸ਼ਾਰੇ ‘ਤੇ ਪੁਲਿਸ ਨੇ ਛਾਪੇਮਾਰੀ ਕਰਕੇ ਡਰੱਗ ਮਨੀ ਅਤੇ ਜਾਅਲੀ ਨੰਬਰ ਪਲੇਟ ਬਰਾਮਦ ਕੀਤੀ ਹੈ | ਬਰਾਮਦ ਹੋਈਆਂ ਸਾਰੀਆਂ ਨੰਬਰ ਪਲੇਟਾਂ ਵੱਖ-ਵੱਖ ਰਾਜਾਂ ਦੀਆਂ ਹਨ। ਇਸ ਮਾਮਲੇ ਵਿੱਚ ਕਿੰਨੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਇਸ ਬਾਰੇ ਪੁਲੀਸ ਨੇ ਕੋਈ ਜਾਣਕਾਰੀ ਨਹੀਂ ਦਿੱਤੀ। ਪੁਲਿਸ ਅੱਜ ਇਸ ਮਾਮਲੇ ਵਿੱਚ ਕਈ ਖੁਲਾਸੇ ਕਰ ਸਕਦੀ ਹੈ।
He is one of the key accused in 30 Kg Cocaine recently recovered in Jammu.
Investigations on-going to establish backward & forward linkages@PunjabPoliceInd is committed to make #Punjab drug-free as per the vision of CM @BhagwantMann (2/2) pic.twitter.com/ukGoXmK50f
— DGP Punjab Police (@DGPPunjabPolice) October 11, 2023