ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਨੂੰ ਚੁਣੌਤੀ ਨੂੰ ਕੇ ਪਟੀਸ਼ਨ ਦੀ ਸੁਣਵਾਈ ਅੱਜ ਦੂਜੇ ਦਿਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਦੀ ਅਦਾਲਤ ‘ਚ ਹੋਈ। ਜਿਸ ‘ਚ ਮਾਮਲੇ ਦੀ ਸੁਣਵਾਈ ਪੂਰੀ ਹੋ ਗਈ ਹੈ। ਸੁਣਵਾਈ ਤੋਂ ਬਾਅਦ ਜੱਜ ਨੇ ਫੈਸਲਾ ਰਿਜ਼ਰਵ ਰੱਖ ਲਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਨੂੰ ਚੁਣੌਤੀ ਨੂੰ ਕੇ ਪਟੀਸ਼ਨ ਦੀ ਸੁਣਵਾਈ ਹੋਈ ਸੀ ਅਤੇ ਜਿਸ ‘ਚ ਦੋਵਾਂ ਧਿਰਾਂ ਦੇ ਵਕੀਲਾਂ ‘ਚ ਦੋ ਘੰਟੇ ਦੀ ਬਹਿਸ ਹੋਈ ਸੀ, ਪਰ ਦੋਵਾਂ ਧਿਰਾਂ ਦੀ ਬਹਿਸ ਪੂਰੀ ਨਹੀਂ ਹੋ ਸਕੀ ਸੀ, ਜਿਸ ਦੀ ਵਜ੍ਹਾ ਕਰਕੇ ਅੱਜ 12 ਅਕਤੂਬਰ ਨੂੰ ਦੋਬਾਰਾ ਫੇਰ ਇਸ ਮਾਮਲੇ ਦੀ ਸੁਣਵਾਈ ਹੋਈ ਸੀ।
ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਹੀ ਸੁਖਪਾਲ ਸਿੰਘ ਖਹਿਰਾ ਵੱਲੋਂ ਹਾਈ ਕੋਟਰ ‘ਚ ਜ਼ਮਾਨਤ ਦੀ ਅਰਜ਼ੀ ਦੇ ਦਿੱਤੀ ਗਈ ਸੀ, ਜਿਸ ਦੀ ਸੁਣਵਾਈ ਵੀ ਆਉਂਦੇ ਇੱਕ-ਦੋ ਦਿਨਾਂ ‘ਚ ਹੋਵੇਗੀ।