ਦਾ ਐਡੀਟਰ, ਅੰਮ੍ਰਿਤਸਰ ———— ਤਿਉਹਾਰਾਂ ਦੌਰਾਨ ਪੰਜਾਬ ਨੂੰ ਦਹਿਲਾਉਣ ਦੀ ਵੱਡੀ ਕੋਸ਼ਿਸ਼ ਨਾਕਾਮ ਹੋ ਗਈ ਹੈ। ਪੰਜਾਬ ਪੁਲਿਸ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਕੋਲੋਂ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਇਹ ਕਾਰਵਾਈ ਕੀਤੀ ਹੈ। ਜਿਸ ਵਿੱਚ ਭਾਰਤ ਦੀਆਂ ਖੁਫੀਆ ਏਜੰਸੀਆਂ ਨੇ ਇਨਪੁਟ ਅਤੇ ਸਹਿਯੋਗ ਦਿੱਤਾ। ਇਨਪੁਟ ਤੋਂ ਬਾਅਦ ਛਾਪੇਮਾਰੀ ਦੌਰਾਨ ਜੰਮੂ-ਕਸ਼ਮੀਰ ਦੇ 2 ਅੱਤਵਾਦੀ ਫੜੇ ਗਏ। ਪੁੱਛਗਿੱਛ ਦੌਰਾਨ ਇਹ ਗੱਲ ਸਾਫ਼ ਹੋ ਗਈ ਕਿ ਸੂਬੇ ਨੂੰ ਨਸ਼ੇ ‘ਚ ਡੋਬਣ ਤੋਂ ਬਾਅਦ ਪਾਕਿਸਤਾਨ ਹੁਣ ਲਸ਼ਕਰ ਨਾਲ ਮਿਲ ਕੇ ਪੰਜਾਬ ਵਿਚ ਦਹਿਸ਼ਤ ਫੈਲਾਉਣਾ ਚਾਹੁੰਦਾ ਹੈ।
In a major breakthrough, SSOC-Amritsar in a joint operation with Central agency busted a LeT module and arrested 2 persons who are residents of J&K
Seizure: 2 IEDs, 2 Hand Grenades, 1 pistol with 2 Magazines, 24 cartridges, 1 Timer Switch, 8 Detonators & 4 Batteries (1/2) pic.twitter.com/IkyVID8IvI
— DGP Punjab Police (@DGPPunjabPolice) October 14, 2023
ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਸੰਗਠਨ, ਜਿਸ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਨੂੰ ਫਿਰਦੌਸ ਅਹਿਮਦ ਭੱਟ ਚਲਾ ਰਿਹਾ ਹੈ। ਉਨ੍ਹਾਂ ਦੇ ਇਸ਼ਾਰੇ ‘ਤੇ ਹੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਨੂੰ ਦਹਿਲਾਉਣ ਦੀ ਯੋਜਨਾ ਬਣਾਈ ਗਈ ਸੀ। ਜਿਸ ਲਈ ਦੋ ਟਾਈਮ ਬੰਬ, ਦੋ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਦਾ ਪ੍ਰਬੰਧ ਕੀਤਾ ਗਿਆ ਸੀ। ਮਤਲਬ ਆਉਣ ਵਾਲੇ ਦਿਨਾਂ ‘ਚ ਪੰਜਾਬ ‘ਚ 4 ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਪਲਾਨਿੰਗ ਚੱਲ ਰਹੀ ਸੀ।
SSOC ਅੰਮ੍ਰਿਤਸਰ ਦੀ ਟੀਮ ਨੇ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 2 ਆਈਈਡੀ, 2 ਹੈਂਡ ਗ੍ਰਨੇਡ, 1 ਪਿਸਤੌਲ 2 ਮੈਗਜ਼ੀਨ, 24 ਕਾਰਤੂਸ, 1 ਟਾਈਮਰ ਸਵਿੱਚ, 8 ਡੈਟੋਨੇਟਰ ਅਤੇ 4 ਬੈਟਰੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਡੀਜੀਪੀ ਜਲਦੀ ਹੀ ਹੋਰ ਜਾਣਕਾਰੀ ਸਾਂਝੀ ਕਰਨਗੇ।