ਅਹਿਮਦਾਬਾਦ, 15 ਅਕਤੂਬਰ 2023 – ਭਾਰਤ ਨੇ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਪਾਕਿਸਤਾਨ ਨੂੰ ਰਿਕਾਰਡ 8ਵੀਂ ਵਾਰ ਹਰਾਇਆ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ। ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ 6 ਛੱਕੇ ਲਗਾ ਕੇ 86 ਦੌੜਾਂ ਦੀ ਪਾਰੀ ਖੇਡੀ। ਉਹ ਪਾਕਿਸਤਾਨ ਦੇ ਖਿਲਾਫ ਸਭ ਤੋਂ ਜ਼ਿਆਦਾ ਛੱਕੇ ਲਗਾਉਣ ਵਾਲੇ ਭਾਰਤੀ ਕਪਤਾਨ ਬਣ ਗਏ ਹਨ।
ਭਾਰਤ ਨੇ ਵਨਡੇ ਵਿਸ਼ਵ ਕੱਪ ਵਿੱਚ ਪਾਕਿਸਤਾਨ ਨੂੰ 8ਵੀਂ ਵਾਰ ਹਰਾਇਆ ਹੈ। ਵਰਲਡ ਕੱਪ ‘ਚ ਭਾਰਤੀ ਟੀਮ ਅਜੇ ਤੱਕ ਪਾਕਿਸਤਾਨ ਦੇ ਖਿਲਾਫ ਕਦੇ ਵੀ ਨਹੀਂ ਹਾਰੀ ਹੈ। ਭਾਰਤ ਨੇ ਵਿਸ਼ਵ ਕੱਪ ਵਿੱਚ ਕਿਸੇ ਟੀਮ ਖ਼ਿਲਾਫ਼ ਬਿਨਾਂ ਹਾਰੇ ਸਭ ਤੋਂ ਵੱਧ ਮੈਚ ਜਿੱਤਣ ਦੇ ਰਿਕਾਰਡ ਦੀ ਵੀ ਬਰਾਬਰੀ ਕਰ ਲਈ ਹੈ। ਟੀਮ ਇੰਡੀਆ ਤੋਂ ਇਲਾਵਾ ਪਾਕਿਸਤਾਨ ਨੇ ਵਿਸ਼ਵ ਕੱਪ ‘ਚ ਸ਼੍ਰੀਲੰਕਾ ਖਿਲਾਫ ਲਗਾਤਾਰ 8 ਮੈਚ ਜਿੱਤੇ ਹਨ। ਪਾਕਿਸਤਾਨ ਵੀ ਅਜੇ ਤੱਕ ਸ਼੍ਰੀਲੰਕਾ ਤੋਂ ਨਹੀਂ ਹਾਰਿਆ ਹੈ।