ਆਪਣੇ ਕੰਮ ਨਾਲ ਵਾਸਤਾ ਰੱਖੋ ਕੇਜਰੀਵਾਲ- ਕੈਪਟਨ ਅਮਰਿੰਦਰ ਸਿੰਘ
ਚੰਡੀਗੜ-ਨਕਲੀ ਸ਼ਰਾਬ ਨਾਲ ਵਾਪਰੀ ਦੁਖਦਾਇਕ ਘਟਨਾ ਦੀ ਸੀ.ਬੀ.ਆਈ. ਜਾਂਚ ਕਰਵਾਉਣ ਬਾਰੇ ਅਰਵਿੰਦ ਕੇਜਰੀਵਾਲ ਦੀ ਮੰਗ ‘ਤੇ ਸਖ਼ਤ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੇ ਕੰਮ ਨਾਲ ਵਾਸਤਾ ਰੱਖਣ ਲਈ ਆਖਿਆ। ਉਨਾਂ ਨੇ ਕੇਜਰੀਵਾਲ ਨੂੰ ਪੰਜਾਬ ਵਿੱਚ ਮੂਧੇ ਮੂੰਹ ਡਿੱਗ ਚੁੱਕੀ ਆਮ ਆਦਮੀ ਪਾਰਟੀ ਨੂੰ ਮੁੜ ਪੈਰਾਂ ‘ਤੇ ਖੜਾ ਕਰਨ ਲਈ ਇਸ ਦੁਖਾਂਤਕ ਮਾਮਲੇ ‘ਤੇ ਸਿਆਸੀ ਰੋਟੀਆਂ ਨਾ ਸੇਕਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਦੀ ਸਖ਼ਤ ਆਲੋਚਨਾ ਕੀਤੀ ਜਿਨਾਂ ਨੇ ਆਪਣੇ ਟਵਿੱਟਰ ‘ਤੇ ਟਿੱਪਣੀ ਕੀਤੀ ਕਿ ਇਸ ਮਾਮਲੇ ਨੂੰ ਕੇਂਦਰੀ ਜਾਂਚ ਏਜੰਸੀ ਦੇ ਹੱਥਾਂ ‘ਚ ਦੇ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਆਖਿਆ,”ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਅਤੇ ਤੁਸੀਂ ਇਸ ਦੁਖਦਾਇਕ ਘਟਨਾ ਤੋਂ ਸਿਆਸੀ ਲਾਹਾ ਖੱਟਣਾ ਚਾਹੁੰਦੇ ਹੋ। ਕੀ ਤਹਾਨੂੰ ਕੋਈ ਸ਼ਰਮ-ਹਯਾ ਹੈ? ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਆਪਣੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ‘ਤੇ ਧਿਆਨ ਦੇਣ ਲਈ ਕਿਹਾ ਜਿੱਥੇ ਅਪਰਾਧੀ ਅਤੇ ਗੈਂਗਸਟਰ ਬੇਖੌਫ਼ ਹੋ ਕੇ ਉਥੋਂ ਦੀਆਂ ਗਲੀਆਂ ਵਿੱਚ ਦਨਦਨਾਉਂਦੇ ਫਿਰਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਪਹਿਲਾਂ ਆਪਣੇ ਸੂਬੇ ਵਿੱਚ ਕੋਵਿਡ ਦੀ ਭਿਆਨਕ ਸਥਿਤੀ ਉਤੇ ਧਿਆਨ ਕੇਂਦਰਿਤ ਕਰਨ।