ਦਾ ਐਡੀਟਰ ਨਿਊਜ਼, ਅੰਮ੍ਰਿਤਸਰ ———– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਗਜੈਕਟਿਵ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ਅਤੇ ਬਾਵਾ ਨੇ ਆਪਣਾ ਅਸਤੀਫਾ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਵੀ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਦੇ ਹਲਕਾ ਦੱਖਣੀ ਇੰਚਾਰਜ ਤਲਵੀਰ ਸਿੰਘ ਗਿੱਲ ਅਤੇ ਏ ਪੀ ਸਿੰਘ ਵਿਚਾਲੇ ਕਈ ਦਿਨਾਂ ਤੋਂ ਵਿਵਾਦ ਚੱਲ ਰਿਹਾ ਹੈ। ਜਿਸ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੀ ਅੱਜ ਇਕੱਤਰਤਾ ਹੋਈ ਸੀ, ਜਿਸ ‘ਚ ਏ ਪੀ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਲੀਨ ਚਿੱਟ ਦੇ ਦਿੱਤੀ ਗਈ ਸੀ। ਜਿਸ ਤੋਂ ਨਾਰਾਜ਼ ਹੋ ਕੇ ਸ਼੍ਰੋਮਣੀ ਕਮੇਟੀ ਦੇ ਅਗਜੈਕਟਿਵ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੱਜੋਂ ਅਸਤੀਫਾ ਦੇ ਦਿੱਤਾ ਹੈ।

ਉਨ੍ਹਾਂ ਨੇ ਆਪਣੇ ਅਸਤੀਫਾ ਦੇਣ ਦੇ ਕਾਰਨ ਦਾ ਜ਼ਿਕਰ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਆਪਣੇ ਅਸਤੀਫੇ ‘ਚ ਲਿਖਿਆ ਕਿ ਉਹ ਉਨ੍ਹਾਂ ਦੇ ਫੈਸਲੇ ਨਾਲ ਬਿਲਕੁਲ ਵੀ ਸਹਿਮਤ ਨਹੀਂ ਹਨ ਜਿਸ ‘ਚ ਉਨ੍ਹਾਂ ਨੇ ਏ ਪੀ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
