ਦਾ ਐਡੀਟਰ ਨਿਊਜ਼, ਮੋਗਾ ——– ਮੋਗਾ ਦੇ ਪਿੰਡ ਧੂਰਕੋਟ ਰਣਸਿੰਘ ਵਿੱਚ ਅੱਜ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ਦੌਰਾਨ ਇੱਕ ਅੰਤਰਰਾਸ਼ਟਰੀ ਕਬੱਡੀ ਖ਼ਿਡਾਰੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧੂਰਕੋਟ ਰਣਸਿੰਘ ਵਿਖੇ ਬੀਤੀ ਸ਼ਾਮ 7 ਵਜੇ ਦੇ ਕਰੀਬ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਅੰਤਰਰਾਸ਼ਟਰੀ ਕਬੱਡੀ ਖ਼ਿਡਾਰੀ ਹਰਵਿੰਦਰ ਸਿੰਘ ਬਿੰਦਰੀ ਕੱਬਡੀ ਖਿਡਾਰੀ ਦੇ ਘਰ ਕਬੂਤਰ ਦੇਖਣ ਲਈ ਆਏ। ਘਰ ਪਹੁੰਚਦੇ ਹੀ ਉਸ ਨੇ ਹਰਵਿੰਦਰ ਸਿੰਘ ਬਿੰਦਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਹਰਵਿੰਦਰ ਸਿੰਘ ਬਿੰਦਰੀ ਜ਼ਖਮੀ ਹੋ ਗਿਆ। ਜਿਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਪੁਲਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਕੋਈ ਜਾਣਕਾਰੀ ਨਹੀਂ ਦਿੱਤੀ ਗਈ।