ਦਾ ਐਡੀਟਰ ਨਿਊਜ਼, ਨਵੀਂ ਦਿੱਲੀ ——- ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਐਤਵਾਰ 22 ਅਕਤੂਬਰ 2023 ਨੂੰ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਵਿੱਚ ਚੱਲ ਰਹੇ ਤਣਾਅ ਵਿਚਾਲੇ ਇੱਕ ਵੱਡਾ ਅਤੇ ਮਹੱਤਵਪੂਰਨ ਬਿਆਨ ਦਿੱਤਾ ਹੈ। ਪਿਛਲੇ ਦਿਨੀਂ ਕੈਨੇਡਾ ਨੇ ਭਾਰਤ ਤੋਂ ਕਰੀਬ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ ਸੀ।
ਜਿਸ ਤੋਂ ਬਾਅਦ ਹੁਣ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਅਸੀਂ ਜਲਦ ਵੀਜ਼ਾ ਸੇਵਾ ਸ਼ੁਰੂ ਕਰਾਂਗੇ, ਪਰ ਸਾਡੀ ਤਰਜੀਹ ਡਿਪਲੋਮੈਟਾਂ ਦੀ ਸੁਰੱਖਿਆ ਹੈ। ਜੈਸ਼ੰਕਰ ਨੇ ਕਿਹਾ ਕਿ ਜੇਕਰ ਸਾਨੂੰ ਕੈਨੇਡਾ ‘ਚ ਆਪਣੇ ਡਿਪਲੋਮੈਟਾਂ ਦੀ ਸੁਰੱਖਿਆ ‘ਚ ‘ਪੁਖਤਾ ਸੁਧਾਰ’ ਦਿਸਦਾ ਹੈ ਤਾਂ ਅਸੀਂ ਉਥੇ ਵੀਜ਼ਾ ਜਾਰੀ ਕਰਨਾ ਫਿਰ ਤੋਂ ਸ਼ੁਰੂ ਕਰਨਾ ਚਾਹਾਂਗੇ। ਭਾਰਤ ਵਿਚ ਕੈਨੇਡਾ ਦੀ ਕੂਟਨੀਤਕ ਮੌਜੂਦਗੀ ਨੂੰ ਘਟਾਉਣ ਬਾਰੇ ਉਨ੍ਹਾਂ ਕਿਹਾ ਕਿ ਡਿਪਲੋਮੈਟਿਕ ਸੰਬੰਧਾਂ ਬਾਰੇ ਵੀਏਨਾ ਸੰਧੀ ਵਿਚ ਕੂਟਨੀਤਕ ਸਮਾਨਤਾ ਪ੍ਰਦਾਨ ਕੀਤੀ ਗਈ ਹੈ।


ਦਰਅਸਲ ਕੈਨੇਡਾ ਨੇ ਭਾਰਤ ਸਰਕਾਰ ‘ਤੇ ਹਰਦੀਪ ਸਿੰਘ ਨਿੱਝਰ ਦਾ ਕਤਲ ਕਰਵਾਉਣ ਦਾ ਦੋਸ਼ ਲਗਾਇਆ ਸੀ। ਇਸ ਤੋਂ ਬਾਅਦ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ।