ਦਾ ਐਡੀਟਰ ਨਿਊਜ਼, ਮੋਹਾਲੀ ——— ਮੋਹਾਲੀ ਜ਼ਿਲ੍ਹੇ ਦੀ ਸੀ.ਆਈ.ਏ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਸੀ.ਆਈ.ਏ ਪੁਲਿਸ ਵੱਲੋਂ ਅੱਤਵਾਦੀ ਮਾਡਿਊਲ ਦੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਕਾਰਕੁਨ ਹਨ। ਇਹ ਅੱਤਵਾਦੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ। ਰਿੰਦਾ ਦੇ ਅੱਤਵਾਦੀ ਸੰਗਠਨ BKI ਨਾਲ ਮਿਲ ਕੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰ ਰਹੇ ਸਨ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ।
In a major breakthrough, @sasnagarpolice has busted a terrorist module and arrested 4 operatives of outfit BKI (Babar Khalsa International)
The BKI module was tasked for targeted killings
Drones were used to smuggle weapons from #Pakistan (1/2) pic.twitter.com/u130Stc2ya
— DGP Punjab Police (@DGPPunjabPolice) October 28, 2023
ਪੁਲਿਸ ਨੂੰ ਇਨ੍ਹਾਂ ਕੋਲੋਂ ਵਿਦੇਸ਼ੀ ਹਥਿਆਰ ਬਰਾਮਦ ਹੋਏ ਹਨ। ਪੁਲਿਸ ਵੱਲੋਂ 6 ਪਿਸਤੌਲ ਅਤੇ 275 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨੇ ਇਹ ਹਥਿਆਰ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਏ ਸਨ। ਜਾਣਕਾਰੀ ਮੁਤਾਬਕ ਮੁਲਜ਼ਮਾਂ ਦੇ ਸਬੰਧ ਪਾਕਿਸਤਾਨ ਨਾਲ ਸਾਹਮਣੇ ਆ ਰਹੇ ਹਨ। ਮਾਡਿਊਲ ਨੂੰ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਦੀ ਹਮਾਇਤ ਮਿਲੀ ਸੀ, ਜੋ ਕਿ ਆਈ.ਐੱਸ.ਆਈ. ਦੀ ਮਦਦ ਨਾਲ ਮਾਲੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ।
ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।