ਦਾ ਐਡੀਟਰ ਨਿਊਜ਼, ਤਰਨਤਾਰਨ ——- ਤਰਨਤਾਰਨ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਭਾਰਤ-ਪਾਕਿ ਸਰਹੱਦ ‘ਤੇ 40 ਕਿਲੋਮੀਟਰ ਤੱਕ ਪਿੱਛਾ ਕਰਕੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪਿੱਛਾ ਕਰਨ ਦੌਰਾਨ 1 ਤਸਕਰ ਨੂੰ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਜਿਸ ਵਿੱਚ ਉਸਦੀ ਲੱਤ ‘ਤੇ ਸੱਟ ਲੱਗ ਗਈ ਹੈ। ਸਮੱਗਲਰਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਥਾਣਾ ਚੋਹਲਾ ਸਾਹਿਬ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਸਮੱਗਲਰਾਂ ਦਾ ਪਿਛੋਕੜ ਅਤੇ ਹੋਰ ਤਸਕਰਾਂ ਨਾਲ ਸੰਬੰਧ ਪਤਾ ਕਰਨ ਲਈ ਜਾਂਚ ਜਾਰੀ ਹੈ। ਇਸ ਸੰਬੰਧੀ ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।
FIR under NDPS Act is registered at PS Chohla Sahib and Investigations on-going to establish backward & forward linkages@PunjabPoliceInd is committed to make #Punjab drug-free as per the vision of CM @BhagwantMann (2/2)
— DGP Punjab Police (@DGPPunjabPolice) November 5, 2023