ਦਾ ਐਡੀਟਰ ਨਿਊਜ਼, ਚੰਡੀਗੜ੍ਹ ———– ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਬੀਤੀ ਦੇਰ ਰਾਤ ਨੂੰ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਰਾਤ ਨੂੰ 2 ਵਜੇ ਉਨ੍ਹਾਂ ਨੂੰ ਪੀ ਜੀ ਆਈ ਚੰਡੀਗੜ੍ਹ ਦਾਖ਼ਲ ਕਰਵਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਆਪ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਬੀਤੇ ਦਿਨ ਈਡੀ ਦੀ ਟੀਮ ਨੇ ਮਨੀ ਲਾਂਡਰਿੰਗ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।ਵਿਧਾਇਕ ਗੱਜਣਮਾਜਰਾ ‘ਤੇ ਦੋਸ਼ ਹਨ ਕਿ ਉਸ ਨੇ ਬੈਂਕ ਆਫ ਇੰਡੀਆ ਤੋਂ 40 ਕਰੋੜ ਦਾ ਕਰਜ਼ਾ ਲਿਆ ਸੀ।
ਈਡੀ ਨੂੰ ਸ਼ੱਕ ਹੈ ਕਿ ਇਸ ਵਿੱਚ ਮਨੀ ਲਾਂਡਰਿੰਗ ਦਾ ਪੈਸਾ ਸ਼ਾਮਲ ਹੋ ਸਕਦਾ ਹੈ। ਏਜੰਸੀ ਨੇ ਦਾਅਵਾ ਕੀਤਾ ਹੈ ਕਿ ਜਿਸ ਮੰਤਵ ਲਈ ਕਰਜ਼ਾ ਲਿਆ ਗਿਆ ਸੀ, ਉਸ ਦੀ ਥਾਂ ਪੈਸਾ ਕਿਧਰੇ ਹੋਰ ਖਰਚ ਕੀਤਾ ਗਿਆ। ਸੂਤਰਾਂ ਮੁਤਾਬਕ ਵਿਧਾਇਕ ਤਾਰਾ ਕਾਰਪੋਰੇਸ਼ਨ ਨਾਂ ਦੀ ਕੰਪਨੀ ਵਿੱਚ ਡਾਇਰੈਕਟਰ ਹੈ।

ਬੀਤੇ ਦਿਨ ਹਿਰਾਸਤ ਵਿਚ ਲੈਣ ਤੋਂ ਬਾਅਦ ਵਿਧਾਇਕ ਦਾ ਜਲੰਧਰ ਵਿਚ ਮੈਡੀਕਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਰਾਤ ਅਚਾਨਕ ਉਨ੍ਹਾਂ ਦੀ ਸਿਹਤ ਵਿਗੜ ਗਈ। ਇਸ ਪਿੱਛੋਂ ਵਿਧਾਇਕ ਨੂੰ ਪੀਜੀਆਈ ਚੰਡੀਗੜ੍ਹ ਦਾਖਲ ਕਰਵਾਇਆ ਗਿਆ ਹੈ।