ਦਾ ਐਡੀਟਰ ਨਿਊਜ਼, ਅੰਮ੍ਰਿਤਸਰ ———— ਕੱਲ੍ਹ 8 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੁਣਿਆ ਜਾਵੇਗਾ। ਭਲਕੇ 8 ਨਵੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਵੇਂ ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਬਹੁਤੇ ਮੈਂਬਰ ਹੋਣ ਕਾਰਨ ਮੁੜ ਹਰਜਿੰਦਰ ਸਿੰਘ ਧਾਮੀ ਦਾ ਪ੍ਰਧਾਨ ਬਣਨਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ। ਉੱਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਲਈ ਬੀਬੀ ਜਗੀਰ ਕੌਰ ਦੇ ਲੜਨ ‘ਤੇ ਅਜੇ ਵੀ ਸ਼ਸੋਪੰਜ ਬਣਿਆ ਹੋਇਆ ਹੈ। ਪਰ ਇਸ ਦੇ ਨਾਲ ਹੀ ਪੰਥਕ ਧਿਰਾਂ ਵੀ ਚੋਣ ਲੜਨ ‘ਤੇ ਵਿਚਾਰ ਕਰ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਕਾਰਜਕਾਲ ਪੂਰਾ ਹੋ ਗਿਆ ਹੈ। ਜਿਸ ਤੋਂ ਬਾਅਦ ਹੁਣ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਸ ਦੇ ਲਈ 8 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦ ਲਿਆ ਗਿਆ ਹੈ। ਜਿਸ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ।