– ਸੰਤ ਬਲਵੀਰ ਸਿੰਘ ਘੁੰਨਸ ਨੂੰ ਪਈਆਂ ਸਿਰਫ 17 ਵੋਟਾਂ
ਦਾ ਐਡੀਟਰ ਨਿਊਜ਼, ਅੰਮ੍ਰਿਤਸਰ ——– ਸ਼੍ਰੋਮਣੀ ਆਕਲੀ ਦਲ ਦੇ ਹਰਜਿੰਦਰ ਸਿੰਘ ਧਾਮੀ ਮੁੜ ਐਸਜੀਪੀਸੀ ਦੇ ਪ੍ਰਧਾਨ ਬਣ ਗਏ ਹਨ। ਉਹ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਹਨ।

ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿਚੋਂ 30 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ 4 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ ਜਿਸ ਤੋਂ ਬਾਅਦ ਬਾਕੀ 151 ਮੈਂਬਰ ਹੀ ਬਚੇ ਸਨ। ਜਿਨ੍ਹਾਂ ‘ਚੋਂ ਅੱਜ 137 ਮੈਂਬਰਾਂ ਨੇ ਵੋਟਾਂ ਪਾਈਆਂ ਹਨ। ਜਿਨ੍ਹਾਂ ‘ਚੋਂ 118 ਵੋਟਾਂ ਹਰਜਿੰਦਰ ਸਿੰਘ ਧਾਮੀ ਨੂੰ ਪਈਆਂ ਅਤੇ ਸਿਰਫ 17 ਵੋਟਾਂ ਸੰਤ ਬਲਵੀਰ ਸਿੰਘ ਘੁੰਨਸ ਨੂੰ ਪਈਆਂ।