ਦਾ ਐਡੀਟਰ ਨਿਊਜ਼, ਅੰਮ੍ਰਿਤਸਰ ———- ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਬਲਾਕ-ਡੀ ‘ਚ ਵੀਰਵਾਰ ਸਵੇਰੇ ਕੁਝ ਲੋਕਾਂ ਨੇ ਕੈਬ ਡਰਾਈਵਰ ਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਵਿੱਚ ਕੈਬ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ ਹੈ ਅਤੇ ਉਸ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਜ਼ਖਮੀ ਦੀ ਪਛਾਣ ਨੀਰਜ ਕੁਮਾਰ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਕੁਝ ਖੋਲ ਵੀ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਡੇਢ ਸਾਲ ਪਹਿਲਾਂ ਵੀ ਕਿਸੇ ਨੇ ਉਸ ‘ਤੇ ਗੋਲੀਆਂ ਚਲਾਈਆਂ ਸਨ। ਇਸ ਤੋਂ ਇਲਾਵਾ ਕਰੀਬ 9 ਮਹੀਨੇ ਪਹਿਲਾਂ ਉਸ ਦੀ ਕਿਸੇ ਨਾਲ ਲੜਾਈ ਹੋ ਗਈ ਸੀ ਅਤੇ ਉਹ ਜੇਲ੍ਹ ਵੀ ਗਿਆ ਸੀ। ਪੁਲਿਸ ਸਾਰੇ ਪਹਿਲੂਆਂ ਦੀ ਜਾਂਚ ਵਿੱਚ ਜੁਟੀ ਹੈ। ਪੁਲਿਸ ਹਮਲਾਵਰਾਂ ਦੀ ਵੀ ਭਾਲ ਕਰ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਏਸੀਪੀ ਵਰਿੰਦਰ ਖੋਸਾ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।