ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਦਬੋਚਿਆ
ਜਲੰਧਰ- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਨਕੋਦਰ ਸ਼ਹਿਰੀ, ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਅਮੀਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਸੰਦੀਪ ਕੁਮਾਰ ਵਾਸੀ ਨਕੋਦਰ, ਜਿਲਾ ਜਲੰਧਰ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਇਕ ਪੁਲਿਸ ਕੇਸ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 5,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਮੁਲਜਿਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।