ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਕੈਨੇਡਾ ‘ਚ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੰਗਲੇ ‘ਤੇ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਵਾਇਰਲ ਹੋ ਰਹੀ ਹੈ, ਜਿਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਨੇ ਪੰਜਾਬੀ ਗਾਇਕ ਗਿੱਪੀ ਗਰੇਵਾਲ ਦੇ ਬੰਗਲੇ ‘ਤੇ ਗੋਲੀਬਾਰੀ ਕਰਨ ਦਾ ਦਾਅਵਾ ਕੀਤਾ ਹੈ।


ਸੋਸ਼ਲ ਮੀਡੀਆ ਪੋਸਟ ‘ਚ ਗੈਂਗ ਨੇ ਦਾਅਵਾ ਕੀਤਾ ਹੈ ਕਿ ਕੈਨੇਡਾ ‘ਚ ਗਿੱਪੀ ਗਰੇਵਾਲ ਦੇ ਬੰਗਲੇ ‘ਤੇ ਗੋਲੀਬਾਰੀ ਕੀਤੀ ਗਈ ਹੈ। ਫਿਲਹਾਲ ਇਸ ਮਾਮਲੇ ‘ਚ ਪੰਜਾਬੀ ਗਾਇਕ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਨਾ ਹੀ ਇਸ ਮਾਮਲੇ ਵਿੱਚ ਕੋਈ ਹੋਰ ਅਧਿਕਾਰਤ ਬਿਆਨ ਸਾਹਮਣੇ ਆਇਆ ਹੈ। ਪੋਸਟ ਵਿੱਚ ਸਲਮਾਨ ਖਾਨ ਅਤੇ ਸਿੱਧੂ ਮੂਸੇਵਾਲਾ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕੈਨੇਡਾ ‘ਚ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ, ਪਰ ਇੱਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਜਿਹੜੀਆਂ ਕਾਲਾਂ ਆਉਂਦੀਆਂ ਹਨ, ਉਨ੍ਹਾਂ ‘ਚ ਫਿਰੌਤੀ ਮੰਗਾਂ ਵਾਲੇ ਹਰਿਆਣਵੀ ਭਾਸ਼ਾ ‘ਚ ਬੋਲਦੇ ਹਨ।