ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੈਸ਼ਨ ਦੀ ਸ਼ੁਰੂਆਤ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਰੱਖ ਕੇ ਕੀਤੀ। ਇਸ ਤੋਂ ਬਾਅਦ ਸਦਨ 2.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਸੀ।
ਇਸ ਤੋਂ ਬਾਅਦ ਦੁਬਾਰਾ ਸਦਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਵਾਲ-ਜਵਾਬ ਸ਼ੁਰੂ ਹੋਏ ਅਤੇ ਮੰਤਰੀਆਂ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਨੇ ਵੀ ਸੈਸ਼ਨ ਤੋਂ ਪਹਿਲਾਂ ਹੀ ‘ਆਪ’ ਸਰਕਾਰ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਹਾਲ ਹੀ ‘ਚ ਸੁਪਰੀਮ ਕੋਰਟ ਨੇ ਸੈਸ਼ਨ ਨੂੰ ਜਾਇਜ਼ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ 28 ਅਤੇ 29 ਨਵੰਬਰ ਨੂੰ ਸਰਦ ਰੁੱਤ ਇਜਲਾਸ ਬੁਲਾਉਣ ਦਾ ਐਲਾਨ ਕੀਤਾ ਸੀ।