ਦਾ ਐਡੀਟਰ ਨਿਊਜ਼, ਪਟਿਆਲਾ ——— ਬਲਵੰਤ ਸਿੰਘ ਰਾਜੋਆਣਾ ਨੂੰ ਪਟਿਆਲਾ ਜੇਲ੍ਹ ‘ਚ ਮਿਲਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫਦ ਅੱਜ ਪਟਿਆਲਾ ਜੇਲ੍ਹ ਪਹੁੰਚਿਆ ਸੀ। ਇਸ ਦੌਰਾਨ ਜੇਲ੍ਹ ਪ੍ਰਸ਼ਾਸਨ ਵੱਲੋਂ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਰਾਜੋਆਣਾ ਨਾਲ ਮੁਲਾਕਾਤ ਨਹੀਂ ਕਰਨ ਦਿੱਤੀ ਗਈ ਅਤੇ ਉਨ੍ਹਾਂ ਨੂੰ ਜੇਲ੍ਹ ਦੇ ਗੇਟ ‘ਤੇ ਹੀ ਰੋਕ ਲਿਆ ਗਿਆ।
ਜਿਸ ਤੋਂ ਬਾਅਦ ਮਜੀਠੀਆ ਅਤੇ ਵਲਟੋਹਾ ਨੇ ਮੀਡੀਆ ਨੂੰ ਮੁਖਾਬਿਤ ਹੁੰਦਿਆਂ ਭਗਵੰਤ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਮਜੀਠੀਆ ਨੇ ਕਿਹਾ ਕੇ ਸਾਡੇ ਕੋਲ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੀ ਮਨਜ਼ੂਰੀ ਸੀ, ਪਰ ਪਟਿਆਲ਼ਾ ਜੇਲ੍ਹ ਪ੍ਰਸ਼ਾਸਨ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੀ ਮਨਜ਼ੂਰੀ ਦੇ ਕੇ ਮੁੱਕਰ ਗਿਆ ਹੈ, ਜੇ ਅਸੀਂ ਭਾਈ ਰਾਜੋਆਣਾ ਨਾਲ ਮੁਲਾਕਾਤ ਕਰ ਲਾਵਾਂਗੇ ਤਾਂ ਭਗਵੰਤੇ ਨੂੰ ਕਿਸ ਗੱਲ ਦਾ ਡਰ ਹੈ ? ਸਾਨੂੰ ਭਗਵੰਤੇ ਨੇ ਪ੍ਰਸ਼ਾਸਨ ਨੂੰ ਮੁਲਾਕਾਤ ਕਰਾਉਣ ਤੋਂ ਰੋਕਿਆ ਹੈ ?

ਅੱਗੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਸਿੱਖ ਮਸਲਿਆਂ ‘ਚ ਦਖਲ ਅੰਦਾਜ਼ੀ ਕਰ ਰਹੀ ਹੈ। ਸਰਕਾਰ ਨਹੀਂ ਚਾਹੁੰਦੀ ਕਿ ਰਾਜੋਆਣਾ ਭੁੱਖ ਹੜਤਾਲ ਵਾਪਿਸ ਲਵੇ ਅਤੇ ਦੋਵਾਂ ਲੀਡਰਾਂ ਨੇ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਰਾਜੋਆਣਾ ਖਿਲਾਫ ਕੋਈ ਸਾਜਿਸ਼ ਰਚ ਰਹੀ ਹੈ।
ਉੱਥੇ ਹੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਵੱਲੋਂ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ਦੇ ਗੇਟ ‘ਤੇ ਹੀ ਰੋਕਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਲੀਡਰਾਂ ਕੋਲ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਕੋਈ ਪਰਮਿਸ਼ਨ ਨਹੀਂ ਹੈ, ਜਿਸ ਕਾਰਨ ਇਨ੍ਹਾਂ ਨੂੰ ਮੁਲਾਕਾਤ ਨਹੀਂ ਕਰਨ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੇ 5 ਦਸੰਬਰ ਤੋਂ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੋਇਆ ਹੈ। ਦਰਅਸਲ ਰਾਜੋਆਣਾ ਐਸਜੀਪੀਸੀ ਅਤੇ ਅਕਾਲੀ ਦਲ ਵੱਲੋਂ ਠੋਸ ਕਦਮ ਨਾ ਚੁੱਕਣ ਤੋਂ ਨਾਖੁਸ਼ ਹਨ। ਰਾਜੋਆਣਾ ਚਾਹੁੰਦੇ ਹਨ ਕਿ ਸ਼੍ਰੋਮਣੀ ਕਮੇਟੀ ਵੱਲੋਂ 2011 ਵਿੱਚ ਰਾਸ਼ਟਰਪਤੀ ਨੂੰ ਦਿੱਤੀ ਗਈ ਰਹਿਮ ਦੀ ਅਪੀਲ ਵਾਪਸ ਲਈ ਜਾਵੇ।