ਦਾ ਐਡੀਟਰ ਨਿਊਜ਼, ਪਟਿਆਲਾ ——— ਭਾਈ ਬਲਵੰਤ ਸਿੰਘ ਰਾਜੋਆਣਾ ਨੇ ਤਿੰਨ ਦਿਨ ਪਹਿਲਾਂ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਭੁੱਖ ਹੜਤਾਲ ਸ਼ੁਰੂ ਕੀਤੀ ਸੀ, ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ ਕਰਕੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ ਹਰਿਮੰਦਰ ਸਾਹਿਬ ਸਰੋਵਰ ਦਾ ਜਲ ਛਕਾ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਖਤਮ ਕਰਵਾਈ।
ਕੇਂਦਰੀ ਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਵਾਲੇ ਵਫ਼ਦ ਵਿੱਚ ਗਿਆਨੀ ਸੁਲਤਾਨ ਸਿੰਘ ਜਥੇਦਾਰ ਕੇਸਗੜ੍ਹ ਸਾਹਿਬ ਅਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਵੀ ਮੌਜੂਦ ਸਨ। ਭਾਈ ਰਾਜੋਆਣਾ ਨੇ 5 ਦਸੰਬਰ ਦਿਨ ਸ਼ੁੱਕਰਵਾਰ ਸਵੇਰੇ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਸੀ।

ਇਸ ਮੌਕੇ ਰਾਜੋਆਣਾ ਨੇ ਕੇਂਦਰ ਸਰਕਾਰ ਨੂੰ 31 ਦਸੰਬਰ 2023 ਤੱਕ ਉਨ੍ਹਾਂ ਦੇ ਕੇਸ ਬਾਰੇ ਫੈਸਲਾ ਲੈਣ ਦੀ ਵੀ ਅਪੀਲ ਕੀਤੀ।