ਦਾ ਐਡੀਟਰ ਨਿਊਜ਼, ਅੰਮ੍ਰਿਤਸਰ —— ਪੰਜਾਬ ਦੇ ਵਿੱਚ ਹੁਣ ਜਿੱਥੇ ਨੌਜਵਾਨ ਨਸ਼ੇ ਦੇ ਵਿੱਚ ਝੂਲਦੇ ਨਜ਼ਰ ਆਉਂਦੇ ਸਨ ਪਰ ਹੁਣ ਪੰਜਾਬ ਦੀਆਂ ਧੀਆਂ ਨਸ਼ੇ ਚ ਝੂਲਦੀਆਂ ਨਜ਼ਰ ਆ ਰਹੀਆਂ ਹੱਨ। ਇਸ ਤਰ੍ਹਾਂ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ‘ਚ ਇੱਕ ਲੜਕੀ ਨਸ਼ੇ ਦੇ ਵਿੱਚ ਝੂਲਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਦੇ ਵਿੱਚ ਇਸ ਲੜਕੀ ਦੀ ਉਮਰ ਕਰੀਬ 18 ਤੋਂ 19 ਸਾਲ ਦੀ ਲੱਗ ਰਹੀ ਹੈ।
ਸੋਸ਼ਲ ਮੀਡੀਆ ‘ਤੇ ਵੀਡੀਓ ਅਪਲੋਡ ਹੋਣ ਦੇ ਤਿੰਨ ਘੰਟੇ ਦੇ ਅੰਦਰ ਹੀ ਪੰਜਾਬ ਪੁਲਿਸ ਨੇ ਨੋਟਿਸ ਲਿਆ ਅਤੇ ਹਰਕਤ ‘ਚ ਆ ਗਈ। ਇਸ ਤੋਂ ਬਾਅਦ ਲੜਕੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਲੜਕੀ ਦੇ ਬਰਾਮਦ ਹੋਣ ਅਤੇ ਹਸਪਤਾਲ ਵਿੱਚ ਦਾਖਲ ਹੋਣ ਦੀ ਵੀਡੀਓ ਸਾਂਝੀ ਕਰਦੇ ਹੋਏ ਕਿਹਾ – ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਤੁਰੰਤ ਕਾਰਵਾਈ ਨੇ ਬੱਚੀ ਦੀ ਜਾਨ ਬਚਾਈ।

ਦੱਸਿਆ ਜਾ ਰਿਹਾ ਹੈ ਕਿ ਇਸ ਲੜਕੀ ਦੀ ਮਾਨਸਿਕ ਅਤੇ ਸਰੀਰਕ ਹਾਲਤ ਬਹੁਤੀ ਠੀਕ ਨਹੀਂ ਹੈ। ਵਾਇਰਲ ਹੋਈ ਵੀਡੀਓ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜੋ ਸਮਾਜ ਭਲਾਈ ਦੇ ਪ੍ਰਤੀ ਸਮਰਪਣ ਦੀ ਮਿਸਾਲ ਵੀ ਹੈ।
#FactCheck: Amritsar Rural Police's swift response saves a life!
Prompt action on a viral video showing a girl in a mentally & physically hurt condition not only led to her prompt admission to the hospital but also exemplifies the dedication to community well-being#PunjabPolice pic.twitter.com/3ugkoSZtt1— Amritsar Rural Police (@AmritsarRPolice) December 9, 2023
ਇਸ ਲੜਕੀ ਦੀ ਵੀਡੀਓ ਪੰਜਾਬ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ। ਸਰਵਣ ਸਿੰਘ ਨੇ ਵੀ ਗੱਲਬਾਤ ਕਰਦਿਆਂ ਚਿੰਤਾ ਪ੍ਰਗਟ ਕੀਤੀ। ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਹ ਵੀਡੀਓ ਜੰਡਿਆਲਾ ਗੁਰੂ ਦੀ ਹੈ। ਇਸ ਇਲਾਕੇ ਦੇ ਵਿਧਾਇਕ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲੜਕੀਆਂ ਵੀ ਨਸ਼ਿਆਂ ਦਾ ਸ਼ਿਕਾਰ ਹੋ ਰਹੀਆਂ ਹਨ। ਇਸ ਨੂੰ ਦੇਖ ਕੇ ਸਰਕਾਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਸਭ ਫੇਲ੍ਹ ਹੁੰਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਰੰਗਲਾ ਪੰਜਾਬ ਦੇਖੋ।
ਹਰ ਇੱਕ ਸਰਕਾਰ ਦੇ ਵੱਲੋਂ ਦਾਅਵਾ ਕੀਤਾ ਜਾਂਦਾ ਸੀ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਪਰ ਇਹ ਸੂਬਾ ਰੰਗਲਾ ਪੰਜਾਬ ਘੱਟ ਨਸ਼ੇੜੀਆਂ ਦਾ ਪੰਜਾਬ ਜਿਆਦਾ ਵੱਜਣਾ ਚਾਲੂ ਹੋ ਗਿਆ ਹੈ, ਕਿਉਂਕਿ ਆਏ ਦਿਨ ਐਦਾਂ ਦੀਆਂ ਵੀਡੀਓ ਸਾਹਮਣੇ ਆ ਰਹੀਆਂ ਹਨ।