ਲੁਧਿਆਣਾ, ਜਲੰਧਰ ਤੇ ਪਟਿਆਲਾ ‘ਚ ਅੱਜ ਰਾਤ ਤੋਂ ਲੱਗੇਗਾ ਕਰਫਿਊ
ਚੰਡੀਗੜ-ਸੂਬੇ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਹਿਰਾਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਸ਼ਨਿਚਰਵਾਰ ਤੋਂ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬਿਮਾਰੀ ਦੇ ਇਲਾਜ ਲਈ ਏਕਿਤ ਪ੍ਰਬੰਧਨ ਯੋਜਨਾ ਤਿਆਰ ਕਰਨ ਦੇ ਵੀ ਹੁਕਮ ਦਿੱਤੇ ਹਨ। ਵੀਰਵਾਰ ਨੂੰ 1050 ਕੇਸ ਹੋਰ ਆਉਣ ਨਾਲ ਸੂਬੇ ਵਿੱਚ ਕੇਸਾਂ ਦੀ ਗਿਣਤੀ 20,891 ‘ਤੇ ਪਹੁੰਚ ਗਈ ਹੈ। ਮੁੱਖ ਮੰਤਰੀ ਨੇ ਲਾਜ਼ਮੀ ਤੌਰ ‘ਤੇ ਮਾਸਕ ਪਾਉਣ ਦੇ ਅਮਲ ਲਈ ਇਕ ਹਫ਼ਤੇ ਦੇ ਟਰਾਇਲ ਦਾ ਵੀ ਐਲਾਨ ਕੀਤਾ ਜਿਸ ਤਹਿਤ ਮਾਸਕ ਪਹਿਨਣ ਦੇ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਮੌਕੇ ‘ਤੇ ਹੀ ਇਕ ਘੰਟਾ ਮਾਸਕ ਪਹਿਨ ਕੇ ਖੜਨਾ ਪਵੇਗਾ। ਮੁੱਖ ਮੰਤਰੀ ਦਾ ਮੰਨਣਾ ਹੈ ਕਿ ਉਲੰਘਣਾ ਕਰਨ ਵਾਲਿਆਂ ਇਹ ਅਹਿਸਾਸ ਕਰਵਾਏ ਜਾਣ ਨਾਲ ਇਸ ਸਬੰਧੀ ਉਲੰਘਣਾ ਨੂੰ ਰੋਕਣ ਵਿੱਚ ਸਫਲਤਾ ਮਿਲ ਸਕਦੀ ਹੈ ਜਦਕਿ ਇਹ ਗਿਣਤੀ ਹੁਣ 3.82 ਲੱਖ ਨੂੰ ਪਾਰ ਕਰ ਗਈ ਹੈ।