ਨਕਲੀ ਸ਼ਰਾਬ ਦੇ ਪੀੜਤ ਪਰਿਵਾਰਾਂ ਨੂੰ ਮਿਲੇਗਾ 5 ਲੱਖ ਰੁਪਏ ਦਾ ਮੁਆਵਜਾ
ਚੰਡੀਗੜ/ਤਰਨ ਤਾਰਨ-ਨਕਲੀ ਸ਼ਰਾਬ ਦੇ ਦੁਖਾਂਤ ਨਾਲ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਆਵਜ਼ਾ ਰਾਸ਼ੀ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਤਰਨਤਾਰਨ ਦਾ ਦੌਰਾ ਕਰਕੇ ਜ਼ਿਲੇ ਦੇ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਜ਼ਾਹਰ ਕੀਤੀ। ਇਸ ਮੌਕੇ ਉਨਾਂ ਕਿਹਾ ਕਿ ਇਸ ਸੰਗੀਨ ਜੁਰਮ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ । ਮੁੱਖ ਮੰਤਰੀ ਨੇ 92 ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ 2.92 ਕਰੋੜ ਰੁਪਏ ਦਾ ਚੈੱਕ ਸੌਂਪਿਆ।ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ (ਡਿੰਪਾ), ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ ਦੇ ਚੇਅਰਮੈਨ ਤੇ ਵਿਧਾਇਕ ਰਾਜ ਕੁਮਾਰ ਵੇਰਕਾ, ਵਿਧਾਇਕ ਰਮਨਜੀਤ ਸਿੰਘ ਸਿੱਕੀ, ਸੰਤੋਖ ਸਿੰਘ ਭਲਾਈਪੁਰ, ਹਰਮਿੰਦਰ ਸਿੰਘ ਗਿੱਲ, ਸੁਖਪਾਲ ਸਿੰਘ ਭੁੱਲਰ ਅਤੇ ਇੰਦਰਬੀਰ ਸਿੰਘ ਬੁਲਾਰੀਆ ਤੋਂ ਇਲਾਵਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਤੇ ਹੋਰ ਸ਼ਾਮਲ ਸਨ।