ਦਾ ਐਡੀਟਰ ਨਿਊਜ਼, ਚੰਡੀਗੜ੍ਹ —– CM ਭਗਵੰਤ ਮਾਨ ਨੇ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲੈ ਲਿਆ ਹੈ।
ਇਸ ਸੰਬੰਧੀ CM ਭਗਵੰਤ ਮਾਨ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ…..”
ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ…
— Bhagwant Mann (@BhagwantMann) December 24, 2023
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ CM ਭਗਵੰਤ ਮਾਨ ਨੇ ਕਿਹਾ ਸੀ ਕਿ ਮੈਂ ਸੰਗਤਾਂ ਨੂੰ ਅਪੀਲ ਕਰਦਾ ਹਾਂ ਕਿ ਇਸ ਵਾਰ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਮੇਂ ਦੌਰਾਨ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਮਿੰਟ ਤੱਕ ਇੱਕ ਮਾਤਮੀ ਬਿਗਲ ਵਜਾਇਆ ਜਾਵੇਗਾ…ਉਸ ਵੇਲੇ ਜਿੱਥੇ ਵੀ ਹੋਵੋਗੇ ਖੜ੍ਹੇ ਹੋਕੇ ਅਦੁੱਤੀ ਸ਼ਹਾਦਤ ਨੂੰ ਨਮਨ ਕਰੋ…”
CM ਭਗਵੰਤ ਮਾਨ ਦੇ ਇਸ ਫੈਸਲੇ ਦਾ ਸ਼੍ਰੋਮਣੀ ਕਮੇਟੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਨੂੰ ਦੇਖਦੇ ਹੋਏ CM ਭਗਵੰਤ ਮਾਨ ਨੇ ਇਸ ਫੈਸਲੇ ਨੂੰ ਵਾਪਿਸ ਲੈ ਲਿਆ ਹੈ।