ਦਾ ਐਡੀਟਰ ਨਿਊਜ਼, ਹੁਸ਼ਿਆਰਪੁਰ —– ਬੁੱਲ੍ਹੇਵਾਲ ਦੇ ਨਜਦੀਕ ਅੱਡਾ ਦੁਸੜਕਾ ਵਿਖੇ ਦਿਨ ਚੜ੍ਹਦਿਆਂ ਹੀ ਕਾਜਲ ਅਰਥ ਮੂਵਰ ਦੇ ਮਾਲਕ ਸਰਪੰਚ ਸੰਦੀਪ ਸਿੰਘ ਛੀਨਾ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਅਨੁਸਾਰ ਬੇਗ਼ਮਪੁਰਾ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਬਹੁਜਨ ਸਮਾਜ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਸਿੰਘ ਛੀਨਾ ਆਪਣੇ ਦਫਤਰ ‘ਚ ਚਾਹ ਪੀ ਰਹੇ ਸਨ ਤਾਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕੋਲ ਆਉਂਦਿਆਂ ਹੀ ਉਸ ‘ਤੇ ਅੰਨ੍ਹੇਵਾਹ ਗੋਲੀਆਂ ਚਾਲ ਦਿੱਤੀਆਂ। ਜਿਸ ਤੋਂ ਬਾਅਦ ਸੰਦੀਪ ਸਿੰਘ ਨੂੰ ਹੁਸ਼ਿਆਰਪੁਰ ਦੇ ਹਸਪਤਾਲ ਲਿਜਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।