ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਨਾਲ ਮੁਲਾਕਾਤ ਤੋਂ ਪਹਿਲਾਂ ਸਿੱਧੂ ਨੇ ਸ਼ੋਸ਼ਲ ਮੀਡੀਆ (ਐਕਸ) ‘ਤੇ ਸ਼ਾਇਰੀ ਦੀ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਸਿੱਧੂ ਨੇ ਕਿਹਾ ਹੈ ਕਿ- ‘ਕੌੜੀ-ਕੌੜੀ ‘ਚ ਵਿਕੇ ਹੋਏ ਲੋਕ, ਸਮਝੌਤਾ ਕਰਕੇ ਗੋਡਿਆਂ ‘ਤੇ ਡਿੱਗੇ ਹੋਏ ਲੋਕ, ਬਰਗਦ ਦੇ ਦਰੱਖਤ ਦੀ ਗੱਲ ਕਰਦੇ ਹਨ, ਗਮਲੇ ‘ਚ ਉੱਗੇ ਹੋਏ ਲੋਕ”।
— Navjot Singh Sidhu (@sherryontopp) January 11, 2024

ਉਨ੍ਹਾਂ ਦੀ ਇਹ ਸ਼ਾਇਰੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨਾਲ ਜੋੜ ਕੇ ਦੇਖੀ ਜਾ ਰਹੀ ਹੈ। ਵੜਿੰਗ ਨੇ ਬੀਤੇ ਦਿਨੀਂ ਕਿਹਾ ਸੀ – “ਮੈਂ ਭਾਵੇਂ ਕੱਦ ਵਿੱਚ ਛੋਟਾ ਹਾਂ ਪਰ ਮੇਰਾ ਦਿਲ ਵੱਡਾ ਹੈ।” ਮੈਨੂੰ ਕਿਸੇ ਨਾਲ ਵੀ ਅਸੁਰੱਖਿਆ ਦੀ ਭਾਵਨਾ ਨਹੀਂ ਹੈ। ਕਈ ਲੋਕ ਕੱਦ ਵਿਚ ਵੱਡੇ ਹੁੰਦੇ ਹਨ ਪਰ ਦਿਲ ਛੋਟੇ ਹੁੰਦੇ ਹਨ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਿੱਧੂ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ ਪਰ ਉਹ ਮੀਟਿੰਗ ਛੱਡ ਕੇ ਹੁਸ਼ਿਆਰਪੁਰ ਰੈਲੀ ਵਿੱਚ ਚਲੇ ਗਏ। ਬਲਾਕ ਪ੍ਰਧਾਨ ਤੋਂ ਲੈ ਕੇ ਸਾਰੇ ਵੱਡੇ ਆਗੂਆਂ ਨੇ ਸਿੱਧੂ ਦੇ ਇਸ ਰਵੱਈਏ ਦੀ ਸ਼ਿਕਾਇਤ ਕੀਤੀ ਸੀ।
ਇਸ ਦੌਰਾਨ ਸਿੱਧੂ ਨੇ ਹੁਣ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਿਰੋਧ ਦੇ ਬਾਵਜੂਦ 21 ਜਨਵਰੀ ਨੂੰ ਮੋਗਾ ਵਿਖੇ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੇ ਸ਼ਾਇਰਾਨਾ ਅੰਦਾਜ਼ ਰਾਹੀਂ ਆਪਣੇ ਵਿਰੋਧੀਆਂ ਨੂੰ ਵੀ ਕਰਾਰਾ ਜਵਾਬ ਦਿੱਤਾ ਹੈ।