ਸਪੀਕਰ ਵੱਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ
ਚੰਡੀਗੜ-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ- ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਹਾਰਦਿਕ ਵਧਾਈ ਦਿੱਤੀ ਹੈ। ਇਸ ਪਵਿੱਤਰ ਦਿਹਾੜੇ ਮੌਕੇ ਇਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਸ਼ਾਂਤੀ ਦੇ ਦੂਤ, ਧਰਮ ਦੇ ਰੱਖਿਅਕ ਅਤੇ ਸੱਚਾਈ ਦੇ ਪ੍ਰਤੀਕ ਸਨ। ”ਸ੍ਰੀਮਦ ਭਾਗਵਤ ਗੀਤਾ ” ਵਿੱਚ ਅੰਕਿਤ ਉਨਾਂ ਦਾ ਫਲਸਫਾ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਹੋਰ ਵੀ ਵਧੇਰੇ ਮਹੱਤਵਪੂਰਨ ਹੈ। ਇਹ ਫਲਸਫਾ ਅੱਜ ਦੇ ਸਮੇਂ ਵਿੱਚ ਜਿੱਥੇ ਇਕ ਪਾਸੇ ਸਦੀਵੀ ਸ਼ਾਂਤੀ ਪ੍ਰਾਪਤ ਕਰਨ ਦਾ ਸਾਧਨ ਹੈ ਉਥੇ ਹੀ ਦੂਜੇ ਪਾਸੇ ਸੰਪਰਦਾਇਕ ਸਦਭਾਵਨਾ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵੀ ਕਾਰਗਰ ਹੈ। ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਨੂੰ ਜਾਤ, ਨਸਲ ਅਤੇ ਧਰਮ ਦੇ ਵਖਰੇਵਿਆਂ ਤੋਂ ਉੱਪਰ ਉਠ ਕੇ ਰਲ-ਮਿਲ ਕੇ ਮਨਾਉਣ। ਉਨਾਂ ਨੇ ਲੋਕਾਂ ਨੂੰ ਅੰਦਰੂਨੀ ਸ਼ਾਂਤੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਭਗਵਾਨ ਕ੍ਰਿਸ਼ਨ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ।