ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਦੇ ਸਾਰੇ ਟੋਲ ਪਲਾਜ਼ੇ ਅੱਜ 3 ਘੰਟੇ ਲਈ ਫਰੀ ਕੀਤੇ ਜਾਣਗੇ। ਕੌਮੀ ਇਨਸਾਫ ਮੋਰਚੇ ਵੱਲੋਂ ਇਹ ਟੋਲ ਪਲਾਜ਼ਾ ਬੰਦ ਕੀਤੇ ਜਾਣਗੇ। ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੋਰਚਾ 13 ਟੋਲ ਪਲਾਜ਼ਿਆਂ ‘ਤੇ ਧਰਨਾ ਦੇਵੇਗਾ। ਕੌਮੀ ਇਨਸਾਫ ਮੋਰਚਾ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਵਾਹਨਾਂ ਲਈ ਟੋਲ ਫਰੀ ਕਰੇਗਾ।
ਕੌਮੀ ਇਨਸਾਫ ਮੋਰਚੇ ਵੱਲੋਂ ਇਹ 13 ਟੋਲ ਪਲਾਜ਼ਾ ਬੰਦ ਕੀਤੇ ਜਾਣਗੇ,,,,,,,,,,
– ਫ਼ਿਰੋਜ਼ਪੁਰ ਦਾ ਫ਼ਿਰੋਜ਼ਸ਼ਾਹ ਟੋਲ ਪਲਾਜ਼ਾ
– ਤਾਰਾਪੁਰ ਟੋਲ ਪਲਾਜ਼ਾ
– ਮੋਹਾਲੀ ਦਾ ਅਜ਼ੀਜ਼ਪੁਰ ਟੋਲ ਪਲਾਜ਼ਾ
– ਭਾਗੋਮਾਜਰਾ ਟੋਲ ਪਲਾਜ਼ਾ
– ਸੋਲਖੀਆਂ ਟੋਲ ਪਲਾਜ਼ਾ
– ਬੜੌਦੀ ਟੋਲ ਪਲਾਜ਼ਾ
– ਪਟਿਆਲਾ ਦਾ ਪਰੇੜੀ ਜੱਟਾ ਟੋਲ ਪਲਾਜ਼ਾ
– ਜਲੰਧਰ ਦਾ ਬੰਨੀਵਾਲ ਟੋਲ ਪਲਾਜ਼ਾ
– ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ
– ਘੁਲਾਲ ਟੋਲ ਪਲਾਜ਼ਾ
– ਫਰੀਦਕੋਟ ਦਾ ਤਾਰਾਪੁਰ ਟੋਲ ਪਲਾਜ਼ਾ
– ਤਲਵੰਡੀ ਭਾਈ ਟੋਲ ਪਲਾਜ਼ਾ
– ਨਵਾਂਸ਼ਹਿਰ ਦਾ ਟੋਲ ਪਲਾਜ਼ਾ
ਇਸ ਤੋਂ ਪਹਿਲਾਂ ਕੌਮੀ ਇਨਸਾਫ਼ ਮੋਰਚਾ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ 6 ਜਨਵਰੀ 2023 ਨੂੰ ਮੋਹਾਲੀ ਵਿਖੇ ਧਰਨਾ ਸ਼ੁਰੂ ਕੀਤਾ ਸੀ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ। ਇਸ ਲਈ ਉਹ ਆਪਣੇ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰ ਰਿਹਾ ਹੈ।
ਮੰਗਾਂ ਦੀ ਪੂਰਤੀ ਲਈ ਨਵੀਂ ਰਣਨੀਤੀ ਤਿਆਰ ਕੀਤੀ ਗਈ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਨਾ ਤਾਂ ਸੂਬਾ ਸਰਕਾਰ ਅਤੇ ਨਾ ਹੀ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਹੈ। ਹੁਣ ਪ੍ਰਦਰਸ਼ਨ ਹੋਰ ਤੇਜ਼ ਕੀਤਾ ਜਾਵੇਗਾ।