ਦਾ ਐਡੀਟਰ ਨਿਊਜ਼, ਜਲੰਧਰ —– ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐੱਸ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲੰਧਰ ਦਿਹਾਤੀ ਦੇ ਥਾਣਾ ਸਦਰ ਨਕੋਦਰ ਦੀ ਪੁਲਿਸ ਪਾਰਟੀ ਵੱਲੋ 2 ਨਸ਼ਾ ਤਸਕਰਾਂ ਪਾਸੋਂ 3 ਕਿੱਲੋ 2 ਗ੍ਰਾਮ ਹੈਰੋਇਨ, 78 ਹਜਾਰ ਰੁਪਏ ਡਰੱਗ ਮਨੀ, ਬਿਨਾ ਨੰਬਰੀ ਬੁਲਟ ਮੋਟਰਸਾਈਕਲ ਅਤੇ 4 ਮੋਬਾਇਲ ਫੋਨ ਬ੍ਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਫਾਟਕ ਬੀਰ ਪਿੰਡ ਨਾਲ ਪਿੰਡ ਮਾਹੂੰਵਾਲ ਨੂੰ ਜਾਂਦੀ ਸੜਕ ‘ਤੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਬੁਲਟ ਮੋਟਰਸਾਈਕਲ ‘ਤੇ ਆ ਰਹੇ 2 ਨੌਜਵਾਨਾਂ ਨੂੰ ਰੋਕ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬ੍ਰਾਮਦ ਅਤੇ ਹੋਰ ਸਮਾਨ ਬਰਾਮਦ ਹੋਇਆ।


ਅੱਗੇ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਦੇਵ ਸਿੰਘ ਅਤੇ ਗੁਰਜੀਤ ਸਿੰਘ ਵੱਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਐਨ ਡੀ ਪੀ ਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਹੈ ਅਤੇ ਪੁਲਿਸ ਇਨ੍ਹਾਂ ਦੋਵਾਂ ਮੁਲਜ਼ਮਾਂ ਰਿਮਾਂਡ ਹਾਸਿਲ ਕਰਕੇ ਇਹਨਾ ਦੇ ਬੈਕਵਰਡ ਅਤੇ ਫਾਰਵਡ ਲਿੰਕਾਂ ਅਤੇ ਜਾਇਦਾਦਾਂ ਬਾਰੇ ਜਾਣਕਾਰੀ ਹਾਸਿਲ ਕਰੇਗੀ। ਮੁਲਜ਼ਮਾਂ ਪਾਸੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਅਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
