ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਕਾਂਗਰਸ ਪਾਰਟੀ ਵੱਲੋਂ ਪ੍ਰਨੀਤ ਕੌਰ ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਕਾਂਗਰਸ ਨੇ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪ੍ਰਨੀਤ ਕੌਰ ਜੋ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਹਨ, ਪਿਛਲੇ ਕੁਝ ਸਮੇਂ ਤੋਂ ਪਾਰਟੀ ਨਾਲ ਨਹੀਂ ਚੱਲ ਰਹੇ ਸਨ ਅਤੇ ਨਾ ਹੀ ਪਾਰਟੀ ਦੇ ਕਿਸੇ ਪ੍ਰੋਗਰਾਮ ‘ਚ ਸ਼ਾਮਿਲ ਹੋ ਰਹੇ ਸਨ। ਜਦੋਂ ਤੋਂ ਉਨ੍ਹਾਂ ਦੇ ਪਤੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਰਟੀ ਵੱਲੋਂ ਮੁੱਖ ਮੰਤਰੀ ਵੱਜੋਂ ਹਟਾ ਦਿੱਤਾ ਗਿਆ ਸੀ ਅਤੇ ਫੇਰ ਕੈਪਟਨ ਨੇ ਆਪਣੀ ਪਾਰਟੀ ਬਣਾ ਲਈ ਸੀ ਅਤੇ ਬਾਅਦ ‘ਚ ਆਪਣੀ ਪਾਰਟੀ ਦਾ ਬੀਜੇਪੀ ‘ਚ ਰਲੇਵਾਂ ਕਰ ਲਿਆ ਸੀ ਉਸ ਤੋਂ ਬਾਅਦ ਪ੍ਰਨੀਤ ਕੌਰ ਵੀ ਅਕਸਰ ਬੀਜੇਪੀ ਦੀਆਂ ਜਨਤਕ ਮੀਟਿੰਗ ‘ਚ ਅਕਸਰ ਹਿੱਸਾ ਲੈਂਦੇ ਸਨ।

ਜਿਸ ਤੋਂ ਬਾਅਦ ਹੁਣ ਕਾਂਗਰਸ ਵੱਲੋਂ ਪਾਰਟੀ ਵਿਰੋਧੀ ਵਤੀਵਿਧੀਆਂ ਕਾਰਨ ਪ੍ਰਨੀਤ ਕੌਰ ਨੂੰ ਪਾਰਟੀ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਖਰਾਬੀ ਕਰਨ ਵਾਲੇ ਨੂੰ ਨੋਟਿਸ ਨਹੀਂ ਬਾਹਰ ਕੱਢਾਂਗੇ । ਕਿਉਂਕਿ ਕਾਂਗਰਸ ‘ਚ ਪਾਰਟੀ ਤੋਂ ਵੱਡਾ ਕੋਈ ਨਹੀਂ”।