ਦਾ ਐਡੀਟਰ ਨਿਊਜ਼, ਅੰਮ੍ਰਿਤਸਰ —– ਪੰਜਾਬ ਪੁਲਿਸ ਨੇ ਪਾਬੰਦੀਸ਼ੁਦਾ ਜਥੇਬੰਦੀ ਸਿੱਖਸ ਫਾਰ ਜਸਟਿਸ (SFJ) ਦੇ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਦੇਸ਼ ਧ੍ਰੋਹ ਅਤੇ ਵੱਖਵਾਦ ਦੇ ਦੋਸ਼ਾਂ ਤਹਿਤ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਅੰਮ੍ਰਿਤਸਰ ਪੁਲੀਸ ਨੇ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੰਨੂ ਪਾਬੰਦੀਸ਼ੁਦਾ ਜਥੇਬੰਦੀ SFJ ਦਾ ਮੁਖੀ ਹੈ। ਅੱਤਵਾਦੀ ਪੰਨੂ ਇਸ ਸਮੇਂ ਅਮਰੀਕਾ ‘ਚ ਲੁਕਿਆ ਹੋਇਆ ਹੈ। ਅੱਤਵਾਦੀ ਪੰਨੂ ਲਗਾਤਾਰ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਭਾਰਤ ਖਿਲਾਫ ਵੀਡੀਓ ਪਾਉਂਦਾ ਰਹਿੰਦਾ ਹੈ।
ਭਾਰਤ ਦੇ ਕਈ ਰਾਜਾਂ ਦੇ CM ਨੂੰ ਧਮਕੀਆਂ ਦੇਣ ਤੋਂ ਬਾਅਦ ਵੀ ਉਹ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ, ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਵਾਰ ਫਿਰ ਸੋਸ਼ਲ ਮੀਡੀਆ ‘ਤੇ ਵੀਡੀਓ ਜਾਰੀ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਉਸ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੀ ਭੜਕਾਉਣ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪੀਏਯੂ ਵਿਖੇ ਤਿਰੰਗਾ ਲਹਿਰਾਉਣਗੇ। ਇਸ ਤੋਂ ਪਹਿਲਾਂ ਵੀ ਪੰਨੂ ਨੇ ਸੀਐਮ ਮਾਨ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਧਮਕੀ ਦਿੱਤੀ ਸੀ।
ਜਾਣਕਾਰੀ ਅਨੁਸਾਰ ਦੇਰ ਸ਼ਾਮ ਅੰਮ੍ਰਿਤਸਰ ਕਮਿਸ਼ਨਰੇਟ ਦੇ ਡੀ-ਡਵੀਜ਼ਨ ਥਾਣੇ ਦੀ ਪੁਲਿਸ ਨੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵਿਰੁੱਧ ਆਈਪੀਸੀ ਦੀ ਧਾਰਾ 153ਏ, 153ਬੀ, 505 ਅਤੇ ਆਈਟੀ ਐਕਟ 66ਐਫ ਤਹਿਤ ਐਫਆਈਆਰ ਦਰਜ ਕੀਤੀ ਹੈ। ਕੁਝ ਦਿਨ ਪਹਿਲਾਂ ਪੰਨੂ ਨੇ ਇੱਕ ਵੀਡੀਓ ਵਿੱਚ ਸ੍ਰੀ ਦੁਰਗਿਆਣਾ ਮੰਦਰ ਦੇ ਦਰਵਾਜ਼ੇ ਬੰਦ ਕਰਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੀਆਂ ਚਾਬੀਆਂ ਸੌਂਪਣ ਦੀ ਧਮਕੀ ਦਿੱਤੀ ਸੀ ਕਿ ਉਹ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ।
ਜਿਸ ਨੂੰ ਲੈ ਕੇ ਪੁਲਿਸ ਵੱਲੋਂ ਗੁਰਪਤਵੰਤ ਸਿੰਘ ਪੰਨੂ ਦੇ ਉੱਪਰ ਮਾਮਲਾ ਦਰਜ ਕਰ ਲਿੱਤਾ ਗਿਆ ਹੈ।