ਦਾ ਐਡੀਟਰ ਨਿਊਜ, ਲੁਧਿਆਣਾ —– 75ਵੇਂ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਪਰਿਵਾਰ ਪ੍ਰਤੀ ਇੱਕ ਨਿੱਜੀ ਜਾਣਕਾਰੀ ਸੂਬੇ ਦੇ ਲੋਕਾਂ ਨਾਲ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਉਨ੍ਹਾਂ ਦੀ ਪਤਨੀ 7 ਮਹੀਨੇ ਦੀ ਗਰਭਵਤੀ ਹੈ ਤੇ ਜਲਦ ਹੀ ਉਨ੍ਹਾਂ ਦੇ ਪਰਿਵਾਰ ਵਿੱਚ ਕਿਲਕਾਰੀਆਂ ਦੀ ਆਵਾਜ ਸੁਣਾਈ ਦੇਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਸੂਬਾ ਵਾਸੀਆਂ ਨਾਲ ਸਾਂਝੀ ਕਰਕੇ ਮੇਰੇ ਮਨ ਨੂੰ ਖੁਸ਼ੀ ਮਹਿਸੂਸ ਹੋ ਰਹੀ ਹੈ, ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਸਾਡੇ ਘਰ ਖੁਸ਼ੀ ਆਵੇਗੀ, ਇਸ ਮੌਕੇ ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਸੀਂ ਹਾਲੇ ਤੱਕ ਇਹ ਪਤਾ ਨਹੀਂ ਕਰਵਾਇਆ ਕਿ ਕੁੱਖ ਵਿੱਚ ਪਲਣ ਵਾਲਾ ਬੱਚਾ ਲੜਕਾ ਹੈ ਜਾਂ ਲੜਕੀ।