ਦਾ ਐਡੀਟਰ ਨਿਊਜ਼, ਤਰਨਤਾਰਨ ——- ਤਰਨਤਾਰਨ ਵਿੱਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਐਨਕਾਊਂਟਰ ਹੋਣ ਦੀ ਖਬਰ ਸਾਹਮਣੇ ਆਈ ਹੈ। ਇਹ ਐਨਕਾਊਂਟਰ ਤਰਨਤਾਰਨ ਦੇ ਪਿੰਡ ਘਰਿਆਲਾ ‘ਚ ਹੋਇਆ ਦੱਸਿਆ ਜਾ ਰਿਹਾ ਹੈ, ਜਿੱਥੇ ਗੈਂਗਸਟਰ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ ਹੈ।
ਦੱਸਿਆ ਦਾ ਰਿਹਾ ਹੈ ਕਿ ਐਨਕਾਊਂਟਰ ਤੋਂ ਬਾਅਦ ਇੱਕ ਗੈਂਗਸਟਰ ਪਿੰਡ ‘ਚ ਲੁਕ ਗਿਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਪੂਰੇ ਪਿੰਡ ਦੀ ਘੇਰਾਬੰਦੀ ਕਰ ਦਿੱਤੀ ਹੈ। ਮੌਕੇ ਉਤੇ ਭਾਰੀ ਪੁਲਿਸ ਫੋਰਸ ਬੁਲਾਈ ਗਈ ਹੈ ਅਤੇ ਗੈਂਗਸਟਰ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ।