ਦਾ ਐਡੀਟਰ ਨਿਊਜ਼, ਚੰਡੀਗੜ੍ਹ ——- ਚੰਡੀਗੜ੍ਹ ਵਿਚ ਭਾਜਪਾ ਦਾ ਮੇਅਰ ਬਣ ਗਿਆ ਹੈ। ਮਨੋਜ ਸੋਨਕਰ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਗਏ ਹਨ। ਸੋਨਕਰ ਨੇ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ I.N.D.I.A ਦੇ ਉਮੀਦਵਾਰ ਕੁਲਦੀਪ ਟੀਟਾ ਨੂੰ 4 ਵੋਟਾਂ ਨਾਲ ਹਰਾਇਆ। ਲਗਾਤਾਰ ਤੀਜੀ ਵਾਰ ਚੰਡੀਗੜ੍ਹ ‘ਚ ਬੀਜੇਪੀ ਦਾ ਮੇਅਰ ਬਣਿਆ ਹੈ। ਮੇਅਰ ਚੋਣ ਲਈ ਬੀਜੇਪੀ ਨੂੰ 16 ਅਤੇ ‘ਇੰਡੀਆ’ ਗਠਜੋੜ ਨੂੰ 12 ਵੋਟਾਂ ਮਿਲੀਆਂ ਹਨ।
ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਲਈ ਦੇਸ਼ ਵਿੱਚ ਪਹਿਲੀ ਵਾਰ ਵਿਰੋਧੀ ਪਾਰਟੀਆਂ ਦੇ I.N.D.I.A ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੋਇਆ ਸੀ। ਜਿਸ ‘ਚ ਬੀਜੇਪੀ ਦੀ ਜਿੱਤ ਹੋਈ ਹੈ। 35 ਕੌਂਸਲਰਾਂ ਵਾਲੀ ਨਿਗਮ ਵਿੱਚ ‘ਆਪ’ ਅਤੇ ਕਾਂਗਰਸ ਦੇ 20-20 ਕੌਂਸਲਰ ਹਨ ਜਦਕਿ ਭਾਜਪਾ ਦੇ 14 ਕੌਂਸਲਰ ਹਨ। ਇਨ੍ਹਾਂ ਵਿੱਚੋਂ ਭਾਜਪਾ ਨੂੰ ਸੰਸਦ ਮੈਂਬਰ ਕਿਰਨ ਖੇਰ ਦੀ ਵੀ ਇੱਕ ਵੋਟ ਮਿਲੀ ਹੈ। ਇਨ੍ਹਾਂ ਤੋਂ ਇਲਾਵਾ ਅਕਾਲੀ ਦਲ ਦਾ ਇਕ ਕੌਂਸਲਰ ਵੀ ਹੈ। ਨਿਗਮ ਵਿੱਚ ਮੇਅਰ ਦੇ ਬਹੁਮਤ ਲਈ 19 ਵੋਟਾਂ ਦੀ ਲੋੜ ਹੁੰਦੀ ਹੈ। ਚੰਡੀਗੜ੍ਹ ਨਿਗਮ ਵਿੱਚ ਪਿਛਲੇ ਦੋ ਸਾਲਾਂ ਤੋਂ ਲਗਾਤਾਰ ਭਾਜਪਾ ਦਾ ਮੇਅਰ ਬਣਦਾ ਆ ਰਿਹਾ ਹੈ ਇਸ ਵਾਰ ਵੀ ਬੀਜੇਪੀ ਦੀ ਜਿੱਤ ਹੋਈ ਹੈ।

‘ਆਪ’ ਅਤੇ ਕਾਂਗਰਸੀ ਕੌਂਸਲਰਾਂ ਨੇ ਦੋਸ਼ ਲਾਇਆ ਕਿ ਚੋਣ ਅਧਿਕਾਰੀ ਅਨਿਲ ਮਸੀਹ ਨੇ ਬੈਲਟ ਪੇਪਰ ਨਾਲ ਛੇੜਛਾੜ ਕੀਤੀ। ਜਿਸ ‘ਤੇ ਅਨਿਲ ਮਸੀਹ ਨੇ ਕਿਹਾ ਕਿ ਉਨ੍ਹਾਂ ਨੇ ਸਾਈਨ ਕੀਤੇ ਹਨ। ਜਿਸ ਨੂੰ ਲੈ ਕੇ ਦੋਵਾਂ ਪਾਰਟੀਆਂ ਦੇ ਕੌਂਸਲਰਾਂ ਵਿਚਾਲੇ ਹੰਗਾਮਾ ਹੋਇਆ।