ਦਾ ਐਡੀਟਰ ਨਿਊਜ਼, ਚੰਡੀਗੜ੍ਹ — ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਿਲੀ ਸੂਚਨਾ ਅਨੁਸਾਰ ਗਵਰਨਰ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ ਹੈ।
ਉਨ੍ਹਾਂ ਨੇ ਆਪਣੇ ਅਸਤੀਫੇ ਦਾ ਕਾਰਨ ਨਿੱਜੀ ਕਾਰਨ ਦੱਸੇ ਹਨ। ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਤਾਮਿਲਨਾਡੂ ਅਤੇ ਅਸਾਮ ਦੇ ਰਾਜਪਾਲ ਸਨ।