ਦਾ ਐਡੀਟਰ ਨਿਊਜ਼, ਸ਼ੰਭੂ ਬਾਰਡਰ ——– 5 ਹਜ਼ਾਰ ਟ੍ਰੈਕਟਰ-ਟਰਾਲੀਆਂ ਸਮੇਤ 15 ਹਾਜ਼ਰ ਤੋਂ ਵੱਧ ਕਿਸਾਨ ਸ਼ੰਭੂ ਬਾਰਡਰ ਪਾਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਵੱਲੋਂ ਰੁਕ-ਰੁਕ ਕੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਹੁਣ ਤੱਕ ਪੁਲਿਸ ਵੱਲੋਂ 500 ਤੋਂ ਵੱਧ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਚੁੱਕੇ ਹਨ। ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ। ਸਰਹੱਦ ‘ਤੇ ਕਿਸਾਨਾਂ ਨੂੰ ਰੋਕਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ, ਕਿਸਾਨ ਵਾਰ-ਵਾਰ ਅੱਗੇ ਆ ਰਹੇ ਹਨ ਅਤੇ ਦਿੱਲੀ ਜਾਣ ਦੀ ਜਿੱਦ ‘ਤੇ ਅੜੇ ਹੋਏ ਹਨ, ਜਿਸ ਕਾਰਨ ਪਰ ਸ਼ੰਭੂ ਸਰਹੱਦ ‘ਤੇ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ।
ਇੱਥੇ ਹਰਿਆਣਾ ਪੁਲਿਸ ਵੱਲੋਂ ਰੁਕ-ਰੁਕ ਕੇ ਅੱਥਰੂ ਗੈਸ ਦੇ ਗੋਲੇ ਦਾਗੇ ਜਾ ਰਹੇ ਹਨ। ਕਿਸਾਨਾਂ ਨੂੰ ਕਰੀਬ 300 ਮੀਟਰ ਪਿੱਛੇ ਧੱਕ ਦਿੱਤਾ ਗਿਆ ਹੈ ਪਰ ਪ੍ਰਦਰਸ਼ਨਕਾਰੀ ਅਜੇ ਵੀ ਦਿੱਲੀ ‘ਚ ਦਾਖ਼ਲ ਹੋਣ ‘ਤੇ ਅੜੇ ਹੋਏ ਹਨ। ਇੱਕ ਪਾਸੇ ਜਿੱਥੇ ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਡਰੋਨਾਂ ਰਾਹੀਂ ਕਿਸਾਨਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਭੀੜ ਵੇਖਦਿਆਂ ਹੀ ਡਰੋਨਾਂ ਤੋਂ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।
ਹਰਿਆਣਾ ਪੁਲਿਸ ਨੇ ਚਲਾਈ ਗੋਲੀ
ਇਹ ਵੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਜਦੋਂ ਕਿਸਾਨ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਉਸ ਵੇਲੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ ਗੋਲੀ ਚਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ‘ਚ ਕੋਈ ਜ਼ਖਮੀ ਹੋਏ ਹਨ।