ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਕਿਸਾਨਾਂ ਵੱਲੋਂ ਦਿੱਲੀ ਨੂੰ ਕੂਚ ਦੇ ਵਿਚਾਲੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕਿਸਾਨਾਂ ‘ਤੇ ਸਰਕਾਰ ਵਿਚਾਲੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਸ਼ਾਮ ਛੇ ਵਜੇ ਮੀਟਿੰਗ ਹੋਣ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਜਦੋਂ ਕਿਸਾਨ ਦਿੱਲੀ ਨੂੰ ਕੂਚ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਹਰਿਆਣਾ ਦੀ ਬੀਜੇਪੀ ਸਰਕਾਰ ਨੇ ਸ਼ੰਭੂ ਬਾਰਡਰ ‘ਤੇ ਰੋਕ ਲਿਆ ਸੀ ਅਤੇ ਉਨ੍ਹਾਂ ‘ਤੇ ਅਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ।