– ਪੀਏ ਵੀ ਗੰਭੀਰ ਜ਼ਖਮੀ
ਦਾ ਐਡੀਟਰ ਨਿਊਜ਼, ਦਸੂਹਾ —— ਦਸੂਹਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਅੱਜ ਸਵੇਰੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਅੱਜ ਸ਼ਨੀਵਾਰ ਸਵੇਰੇ ਕਰੀਬ 11 ਵਜੇ ਜਦੋਂ ਆਪ ਵਿਧਾਇਕ ਤਲਵਾੜਾ ਵੱਲ ਜਾ ਰਹੇ ਸੀ ਤਾਂ ਇਸ ਦੌਰਾਨ ਵਿਧਾਇਕ ਦੀ ਇਨੋਵਾ ਕਾਰ ਅਤੇ ਆਈ-20 ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਅਤੇ ਟੱਕਰ ਤੋਂ ਬਾਅਦ ਉਨ੍ਹਾਂ ਦੀ ਕਾਰ ਪਲਟ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਹਾਦਸੇ ਵਿੱਚ ਵਿਧਾਇਕ ਘੁੰਮਣ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ (ਪੀ.ਏ.) ਸ਼ੁਭਮ ਸ਼ਰਮਾ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਉਸ ਨੂੰ ਤੁਰੰਤ ਦਸੂਹਾ ਸਿਵਲ ਹਸਪਤਾਲ ਲਿਜਾਇਆ ਗਿਆ।
ਵਿਧਾਇਕ ਕਰਮਵੀਰ ਸਿੰਘ ਘੁੰਮਣ ਸ਼ਨੀਵਾਰ ਨੂੰ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਤਲਵਾੜਾ ਜਾ ਰਹੇ ਸਨ। ਉਸ ਦੇ ਨਾਲ ਕਾਰ ਵਿੱਚ ਪੀਏ ਸਮੇਤ 5 ਲੋਕ ਮੌਜੂਦ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਪਿੰਡ ਚੋਹਾਲਾ ਨੇੜੇ ਪੁੱਜੀ ਤਾਂ ਇੱਕ ਕਾਰ ਨੇ ਵਿਧਾਇਕ ਦੀ ਕਾਰ ਨੂੰ ਸਾਈਡ ਤੋਂ ਟੱਕਰ ਮਾਰ ਦਿੱਤੀ।
ਵਿਧਾਇਕ ਦੇ ਡਰਾਈਵਰ ਨੇ ਕਾਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ, ਇਸ ਦੇ ਬਾਵਜੂਦ ਕਾਰ ਪਲਟ ਗਈ। ਹਾਦਸੇ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਕਾਰ ਵਿਚ ਸਵਾਰ ਲੋਕਾਂ ਨੂੰ ਤੁਰੰਤ ਬਾਹਰ ਕੱਢਿਆ ਗਿਆ। ਇਸ ਤੋਂ ਬਾਅਦ ਲੋਕਾਂ ਨੂੰ ਪਤਾ ਲੱਗਾ ਕਿ ਇਹ ਕਾਰ ਵਿਧਾਇਕ ਘੁਮਾਣ ਦੀ ਹੈ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਵਿਧਾਇਕ ਤੇ ਨਿੱਜੀ ਸਕੱਤਰ (ਪੀ.ਏ.) ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।
ਇਲਾਜ ਤੋਂ ਬਾਅਦ ਡਾਕਟਰਾਂ ਨੇ ਦੋਵਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਤੋਂ ਛੁੱਟੀ ਦੇ ਦਿੱਤੀ।