ਕਮਿਸ਼ਨ ਨੇ ਮਾਂ ਦੇ ਪੁੱਤਰਾਂ ਤੇ ਧੀਆਂ ਨੂੰ ਕੀਤਾ ਤਲਬ
ਚੰਡੀਗੜ-ਮੁਕਤਸਰ ਜ਼ਿਲੇ ਦੀ ਬਜੁਰਗ ਔਰਤ ਦੇ ਮਾਮਲੇ ਦਾ ਸੂ-ਮੋਟੋ ਨੋਟਿਸ ਲੈਂਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮਾਤਾ ਦੇ ਦੋ ਪੁੱਤਰਾਂ, ਦੋ ਧੀਆਂ ਅਤੇ ਕੇਅਰ ਟੇਕਰ ਨੂੰ 24 ਅਗਸਤ 2020 ਨੂੰ ਨਿੱਜੀ ਪੇਸ਼ੀ ‘ਤੇ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਦੱਸਿਆ ਕਿ ਇਹ ਮਾਮਲਾ ਮੀਡੀਆ ਰਾਹੀਂ ਉਨਾਂ ਦੇ ਧਿਆਨ ਵਿੱਚ ਆਇਆ ਸੀ। ਆਪਣੇ ਹੁਕਮਾਂ ਵਿੱਚ ਉਨਾਂ ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਨੂੰ ਵੀ ਪੇਸ਼ ਹੋਣ ਲਈ ਕਿਹਾ ਹੈ।