ਦਾ ਐਡੀਟਰ ਨਿਊਜ਼, ਚੰਡੀਗੜ੍ਹ —- ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਡਟੇ ਹੋਏ ਹਨ। ਬੀਤੀ ਰਾਤ ਕੇਂਦਰੀ ਮੰਤਰੀਆਂ ਅਤੇ ਕਿਸਾਨਾਂ ਦੀ ਮੀਟਿੰਗ ਐਤਵਾਰ ਸ਼ਾਮ ਸਾਢੇ ਅੱਠ ਵਜੇ ਸ਼ੁਰੂ ਹੋਈ। ਇਹ 5 ਘੰਟੇ ਤੋਂ ਵੱਧ ਸਮਾਂ ਚੱਲੀ।
ਗੱਲਬਾਤ ਦੌਰਾਨ ਸਰਕਾਰ ਨੇ ਕਿਸਾਨਾਂ ਨੂੰ ਚਾਰ ਫ਼ਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਦੇਣ ਬਾਰੇ ਕਾਨੂੰਨ ਬਣਾਉਣ ਦਾ ਪ੍ਰਸਤਾਵ ਰੱਖਿਆ ਹੈ। ਇਨ੍ਹਾਂ ਚਾਰ ਫ਼ਸਲਾਂ ਵਿੱਚ ਉੜਦ ਦੀ ਦਾਲ, ਮਸੂਰ ਦਾਲ, ਮੱਕੀ ਅਤੇ ਕਪਾਹ ਸ਼ਾਮਲ ਹਨ। ਕੇਂਦਰੀ ਮੰਤਰੀਆਂ ਨੇ ਕਿਹਾ ਕਿ ਕਿਸਾਨਾਂ ਨੇ ਮੱਕੀ ਅਤੇ ਕਪਾਹ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦੀ ਮੰਗ ਵੀ ਕੀਤੀ ਹੈ। ਇਸ ‘ਤੇ ਵਿਸਤ੍ਰਿਤ ਵਿਚਾਰ ਵਟਾਂਦਰੇ ਤੋਂ ਬਾਅਦ, ਅਸੀਂ ਫੈਸਲਾ ਕੀਤਾ ਹੈ ਕਿ NCCF ਅਤੇ NAFED ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਿਸਾਨਾਂ ਦੀਆਂ ਫਸਲਾਂ ਖਰੀਦਣੀਆਂ ਚਾਹੀਦੀਆਂ ਹਨ। ਇਹ ਕੰਟਰੈਕਟ 5 ਸਾਲਾਂ ਲਈ ਚੱਲੇਗਾ। ਇਸਦੇ ਲਈ ਇੱਕ ਪੋਰਟਲ ਵੀ ਬਣਾਇਆ ਜਾਵੇਗਾ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ।
ਹਾਲਾਂਕਿ ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਵੇ। ਪਰ ਫੇਰ ਵੀ ਕਿਸਾਨਾਂ ਨੇ ਇਸ ਗੱਲ ਦਾ ਸਵਾਗਤ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਸੋਚ ਵਿਚਾਰ ਕਰਕੇ ਇਸ ਪ੍ਰਸਤਾਵ ਬਾਰੇ ਦੱਸਣਗੇ। ਇਸ ਦੇ ਨਾਲ ਹੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ 19 ਅਤੇ 20 ਫਰਵਰੀ ਨੂੰ ਸਮੂਹ ਜਥੇਬੰਦੀਆਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ 20 ਤਰੀਕ ਦੀ ਸ਼ਾਮ ਨੂੰ ਅਸੀਂ ਆਪਣਾ ਫੈਸਲਾ ਸੁਣਾਵਾਂਗੇ। ਦਿੱਲੀ ਕੂਚ ਨੂੰ 21 ਤਰੀਕ ਨੂੰ ਸਵੇਰੇ 11 ਵਜੇ ਤੱਕ ਸਟੈਂਡਬਾਏ ‘ਤੇ ਰੱਖਿਆ ਗਿਆ ਹੈ।