ਦਾ ਐਡੀਟਰ ਨਿਊਜ਼, ਨਵੀਂ ਦਿੱਲੀ —— ਐਤਵਾਰ ਨੂੰ ਕਿਸਾਨਾਂ ਤੇ ਸਰਕਾਰਾਂ ਵਿਚਾਲੇ ਚੌਥੇ ਦੌਰ ਦੀ ਮੀਟਿੰਗ ‘ਚ ਗੱਲ ਕਿਸੇ ਵੀ ਸਿਰੇ ਨਹੀਂ ਚੜ੍ਹ ਸਕੀ। ਜਿਸ ਤੋਂ ਬਾਅਦ ਹੁਣ ਕਿਸਾਨਾਂ ਨੇ ਦਿੱਲੀ ਮਾਰਚ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਸਵੇਰੇ 11 ਵਜੇ ਦੇ ਕਰੀਬ ਕਿਸਾਨ ਦਿੱਲੀ ਵੱਲ ਨੂੰ ਕੂਚ ਕਰਨਗੇ।
ਉਸ ਤੋਂ ਪਹਿਲਾਂ ਅੱਜ ਦੇ ‘ਦਿੱਲੀ ਚਲੋ’ ਮਾਰਚ ਬਾਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ, “ਅਸੀਂ ਆਪਣੇ ਵੱਲੋਂ ਪੂਰੀ ਕੋਸ਼ਿਸ਼ ਕੀਤੀ। ਅਸੀਂ ਮੀਟਿੰਗਾਂ ਵਿੱਚ ਹਾਜ਼ਰ ਹੋਏ, ਹਰ ਨੁਕਤੇ ‘ਤੇ ਵਿਚਾਰ ਕੀਤਾ ਗਿਆ ਅਤੇ ਹੁਣ ਫੈਸਲਾ ਕੇਂਦਰ ਸਰਕਾਰ ਨੇ ਲੈਣਾ ਹੈ, ਅਸੀਂ ਸ਼ਾਂਤੀ ‘ਤੇ ਕਾਇਮ ਰਹਾਂਗੇ। ਪੂਰਨਸ਼ਾਂਤੀ ਅੱਗੇ ਵਧਾਂਗੇ…..ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਅੱਗੇ ਆਉਣ ਅਤੇ ਸਾਡੀਆਂ ਮੰਗਾਂ ਮੰਨਣ। 1.5-2 ਲੱਖ ਕਰੋੜ ਰੁਪਏ ਕੋਈ ਵੱਡੀ ਰਕਮ ਨਹੀਂ ਹੈ…ਸਾਨੂੰ ਇਨ੍ਹਾਂ ਰੁਕਾਵਟਾਂ ਨੂੰ ਹਟਾਉਣ ਅਤੇ ਦਿੱਲੀ ਵੱਲ ਮਾਰਚ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ…”

#WATCH | On the 'Delhi Chalo' march today, farmer leader Sarwan Singh Pandher says, "We tried our best from our side. We attended the meetings, every point was discussed and now the decision has to be taken by the central government. We will remain peaceful…The Prime Minister… pic.twitter.com/J2PXoUIskd
— ANI (@ANI) February 21, 2024
ਉਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਹੈ, “ਸਾਡਾ ਇਰਾਦਾ ਕੋਈ ਹਫੜਾ-ਦਫੜੀ ਮਚਾਉਣਾ ਨਹੀਂ ਹੈ… ਅਸੀਂ 7 ਨਵੰਬਰ ਤੋਂ ਦਿੱਲੀ ਪਹੁੰਚਣ ਦਾ ਪ੍ਰੋਗਰਾਮ ਬਣਾਇਆ ਹੈ। ਜੇਕਰ ਸਰਕਾਰ ਕਹਿੰਦੀ ਹੈ ਕਿ ਉਨ੍ਹਾਂ ਨੂੰ ਸਮਾਂ ਨਹੀਂ ਮਿਲਿਆ ਤਾਂ ਇਸਦਾ ਮਤਲਬ ਸਰਕਾਰ ਸਾਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ…
#WATCH | Shambhu Border: Farmer leader Jagjit Singh Dallewal says, "Our intention is not to create any chaos… We have made a programme to reach Delhi since November 7. If the government says that they didn't get enough time this means the government is trying to neglect us…… pic.twitter.com/0SF8bNC5zX
— ANI (@ANI) February 21, 2024
ਇਹ ਸਹੀ ਨਹੀਂ ਹੈ ਕਿ ਸਾਨੂੰ ਰੋਕਣ ਲਈ ਇੰਨੇ ਵੱਡੇ ਬੈਰੀਕੇਡ ਲਗਾਏ ਗਏ ਹਨ। ਅਸੀਂ ਸ਼ਾਂਤੀ ਨਾਲ ਦਿੱਲੀ ਜਾਣਾ ਚਾਹੁੰਦੇ ਹਾਂ। ਸਰਕਾਰ ਨੂੰ ਬੈਰੀਕੇਡ ਹਟਾ ਕੇ ਸਾਨੂ ਦਿੱਲੀ ਵੱਲ ਜਾਣ ਦੇਣਾ ਚਾਹੀਦਾ ਹੈ… ਨਹੀਂ ਤਾਂ ਉਹ ਸਾਡੀਆਂ ਮੰਗਾਂ ਪੂਰੀਆਂ ਕਰਨ… ਅਸੀਂ ਸ਼ਾਂਤਮਈ ਹਾਂ… ਜੇਕਰ ਉਹ ਇੱਕ ਹੱਥ ਵਧਾਉਂਦੇ ਹਨ ਤਾਂ ਅਸੀਂ ਵੀ ਸਹਿਯੋਗ ਦੇਵਾਂਗੇ… ਅਸੀਂ ਸਥਿਤੀ ਨੂੰ ਸੰਭਾਲਣਾ ਹੈ।… ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੰਟਰੋਲ ਨਾ ਗੁਆਉਣ…”