ਦਾ ਐਡੀਟਰ ਨਿਊਜ਼, ਸ਼ੰਭੂ ਬਾਰਡਰ —— ਸਰਕਾਰ ਨਾਲ ਗੱਲਬਾਤ ਵਾਰ-ਵਾਰ ਅਸਫਲ ਹੋਣ ਤੋਂ ਬਾਅਦ ਹੁਣ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਜਦੋਂ ਕੂਚ ਕਰਨ ਤੋਂ ਪਹਿਲਾਂ ਜਦੋਂ ਕਿਸਾਨ ਆਗੂ ਆਪਣੇ ਕਿਸਾਨਾਂ ਨੂੰ ਸੰਬੋਦਨ ਕਰ ਰਹੇ ਹਨ ਤਾਂ ਕੁੱਝ ਕਿਸਾਨਾਂ ਨੇ ਸ਼ੰਭੂ ਬਾਰਡਰ ਵੱਲੋਂ ਜਾਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਹਰਿਆਣਾ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ।
ਜ਼ਿਕਰਯੋਗ ਹੈ ਕਿ ਜਦੋਂ ਕਿਸਾਨ ਕੂਚ ਕਰਨ ਵਾਲੇ ਹੀ ਸਨ ਤਾਂ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਐਕਸ ‘ਤੇ ਟਵੀਟ ਕਰਕੇ ਪੰਜਵੇਂ ਗੇੜ ਦੀ ਮੀਟਿੰਗ ਲਈ ਸੱਦਾ ਦਿੱਤਾ ਹੈ।