ਕਰੋਨਾ ਮਹਾਂਮਾਰੀ ਕਾਰਨ ਸੋਢਲ ਮੇਲਾ ਨਹੀਂ ਕਰਵਾਇਆ ਜਾਵੇਗਾ
ਜਲੰਧਰ-ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਈ ਮੌਜੂਦਾ ਸਥਿਤੀ ਦੌਰਾਨ ਦੋ ਗਜ਼ ਦੀ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਮਾਸਕ ਪਾਉਣਾ ਲਾਜ਼ਮੀ ਹੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਸਾਲ ਇਤਿਹਾਸਿਕ ਸ੍ਰੀ ਸਿੱਧ ਬਾਬਾ ਸੋਢਲ ਮੇਲਾ ਨਹੀਂ ਕਰਵਾਇਆ ਜਾਵੇਗਾ। ਇਹ ਫ਼ੈਸਲਾ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਬੀਰ ਸਿੰਘ, ਡਿਪਟੀ ਕਮਿਸ਼ਨਰ ਪੁਲਿਸ ਗੁਰਮੀਤ ਸਿੰਘ ਅਤੇ ਨਰੇਸ਼ ਕੁਮਾਰ ਡੋਗਰਾ ਵਲੋਂ ਸ੍ਰੀ ਬਾਬਾ ਸਿੱਧ ਸੋਢਲ ਮੰਦਿਰ ਪ੍ਰਬੰਧਕ ਕਮੇਟੀ ਦੇ ਨੁਮਾਇੰਦਿਆਂ ਦੀ ਮੀਟਿੰਗ ਦੌਰਾਨ ਲਿਆ ਗਿਆ। ਥੋਰੀ ਨੇ ਦੱਸਿਆ ਕਿ ਇਸ ਇਤਿਹਾਸਿਕ ਮੇਲੇ ‘ਤੇ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ ਪਵਿੱਤਰ ਸਥਾਨ ‘ਤੇ ਮੱਥਾ ਟੇਕਣ ਲਈ ਇਕੱਤਰ ਹੁੰਦੇ ਹਨ, ਪਰ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਈ ਸਥਿਤੀ ਦੌਰਾਨ ਇਸ ਸਾਲ ਇਹ ਮੇਲਾ ਕਰਵਾਉਣਾ ਸੰਭਵ ਨਹੀਂ ਹੋਵੇਗਾ। ਉਨਾਂ ਕਿਹਾ ਕਿ ਦੇਸ਼-ਵਿਦੇਸ਼ ਤੋਂ ਸ਼ਰਧਾਲੂਆਂ ਦੀ ਆਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਸ੍ਰੀ ਸਿੱਧ ਬਾਬਾ ਸੋਢਲ ਮੰਦਿਰ ਵਿਖੇ ਮੱਥਾ ਟੇਕਣ ਵਰਗੀ ਕੋਈ ਹੋਰ ਸਹੂਲਤ ਸਰਧਾਲੂਆਂ ਨੂੰ ਮੁਹੱਈਆ ਕਰਵਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਪ੍ਰਬੰਧਕ ਕਮੇਟੀ ਨੂੰ ਹਰ ਸਹਿਯੋਗ ਦੇਣ ਨੂੰ ਯਕੀਨੀ ਬਣਾਇਆ ਜਾਵੇਗਾ।