ਦਾ ਐਡੀਟਰ ਨਿਊਜ਼, ਚੰਡੀਗੜ੍ਹ —— ਪੰਜਾਬ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋਵੇਗਾ ਜੋ ਕਿ 15 ਮਾਰਚ ਤੱਕ ਚੱਲੇਗਾ। ਇਹ ਫੈਸਲਾ ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
1 ਮਾਰਚ ਨੂੰ ਗਵਰਨਰ ਆਪਣਾ ਭਾਸ਼ਣ ਦੇਣਗੇ। ਇਸ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ ਅਤੇ 6 ਮਾਰਚ ਨੂੰ ਬਜਟ ‘ਤੇ ਬਹਿਸ ਹੋਵੇਗੀ।